Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:59 am

+91 90915 01313 , +91 90916 01313

punjabbanni@gmail.com
punjabbani@yahoo.com

ਪੀਪੀਐਸ ਦੀ ਪ੍ਰੀਖੀਆ ’ਚ ਪੰਜਾਬੀ ਪ੍ਰਤੀ ਅਣਦੇਖੀ ਨਾਸਹਿਯੋਗ : ਪ੍ਰੋ. ਬਡੂੰਗਰ

ਪੀਪੀਐਸ ਦੀ ਪ੍ਰੀਖੀਆ ’ਚ ਪੰਜਾਬੀ ਪ੍ਰਤੀ ਅਣਦੇਖੀ ਨਾਸਹਿਯੋਗ : ਪ੍ਰੋ. ਬਡੂੰਗਰ

ਪਟਿਆਲਾ 7 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੀਪੀਐਸ ਵਿਚੋਂ ਪੰਜਾਬੀ ਦੀ ਅਣਦੇਖੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੀ ਅਣਦੇਖੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਕਦਮ ਪੰਜਾਬੀ ਭਾਸ਼ਾ ਪ੍ਰਤੀ ਮਾਰੂ ਕਦਮ ਹੈ।

ਉਨ੍ਹਾਂ ਕਿਹਾ ਕਿ ਜਿਥੇ ਪੀਪੀਐਸ ਪ੍ਰੀਖਿਆ ਵਿਚ ਪਹਿਲਾਂ 15 ਤੋਂ 23 ਦੇ ਕਰੀਬ ਪ੍ਰਸ਼ਨ ਪੰਜਾਬੀ ਵਿਚ ਹੁੰਦੇ ਸਨ ਇਸ ਵਾਰ ਵੇਖਣ ਵਿਚ ਆਇਆ ਹੈ ਕਿ ਪ੍ਰਸ਼ਨ ਅੱਠ ਦੇ ਕਰੀਬ ਹੀ ਸ਼ਾਮਲ ਕੀਤੇ ਜਾ ਰਹੇ ਹਨ ਅਜਿਹਾ ਕਰਕੇ ਪੇਂਡੂ ਪਿਛੋਕੜ ਵਾਲੇ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ।

ਸਾਬਕਾ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਸਕੂਲ ਬੋਰਡ ਦੇ ਇਮਤਿਹਾਨਾਂ ਵਿਚ ਪੰਜਾਬੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਹੁਣ ਅਜਿਹੀ ਪ੍ਰੀਖਿਆ ਜਿਸ ਵਿਚ ਸਾਡੀ ਅਜੌਕੀ ਪੀੜੀ ਦੀ ਦੇ ਭਵਿੱਖ ਨੂੰ ਧੁੰਦਲਾ ਕਰਨ ਦਾ ਕੋਝਾ ਯਤਨ ਹੋ ਰਿਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪੀਪੀਐਸ ਦੀ ਪ੍ਰੀਖਿਆ ਵਿਚ ਪੰਜਾਬੀ ਭਾਸ਼ਾ ਦੀ ਅਣਦੇਖੀ ਤੋਂ ਪਤਾ ਲੱਗ ਰਿਹਾ ਹੈ ਕਿ ਸਰਕਾਰਾਂ ਸਾਡੇ ਮਾਤ ਭਾਸ਼ਾ ਪ੍ਰਤੀ ਮਤਰੇਈ ਮਾਂ ਵਰਗਾ ਸਲੂਕ ਕਰ ਰਹੀਆਂ, ਉਥੇ ਹੀ ਪੰਜਾਬ ਦੇ ਇਤਿਹਾਸ ਅਤੇ ਅਸਲ ਭੂਗੌਲਿਕ ਸਥਿਤੀ ਤੋਂ ਵੀ ਵਾਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੀਬੀਐਸਈ ਸਿਲੇਬਸ ਵਿਚ ਪੰਜਾਬੀ ਪ੍ਰਤੀ ਅਣਦੇਖੀ ਕਰਕੇ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਮਾਤ ਭਾਸ਼ਾ ਖੋਹੀ ਜਾ ਰਹੀ ਅਤੇ ਉਥੇ ਹੀ ਪੀਪੀਐਸ ਵਰਗੀ ਉਚ ਪ੍ਰੀਖਿਆ ਵਿਚ ਪੰਜਾਬੀ ਦੇ ਸਥਾਨ ਨੂੰ ਹੇਠਲੇ ਪੱਧਰ ’ਤੇ ਲਿਜਾਣਾ ਪੰਜਾਬੀਆਂ ਤੇ ਵਿਦਿਆਰਥੀਆਂ ਨਾਲ ਵੰਡਾ ਧੱਕਾ ਹੈ।

Advertisement
Advertisement
Advertisement
Advertisement
Scroll to Top