Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਵਿਧਾਇਕ ਪਠਾਣਮਾਜਰਾ ਨੇ ਨੈਣ ਕਲਾਂ ਮੇਲੇ ਦਾ ਪੋਸਟਰ ਕੀਤਾ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 27 August, 2023, 06:23 PM

ਵਿਧਾਇਕ ਪਠਾਣਮਾਜਰਾ ਨੇ ਨੈਣ ਕਲਾਂ ਮੇਲੇ ਦਾ ਪੋਸਟਰ ਕੀਤਾ ਜਾਰੀ
ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ, ਮੇਲੇ ਵਡਮੁੱਲਾ ਯੋਗਦਾਨ ਪਾਉਂਦੇ ਹਨ: ਵਿਧਾਇਕ ਪਠਾਣਮਾਜਰਾ

ਸਨੌਰ 27 ਅਗਸਤ ()
ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਨੌਮੀ ਦਾ ਮੇਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ 24 ਵਾਂ ਸਲਾਨਾ ਕਬੱਡੀ ਖੇਡ ਮੇਲਾ ਵੀ ਕਰਵਾਇਆ ਜਾਵੇਗਾ।
ਇਸ ਮੇਲੇ ਦਾ ਪੋਸਟਰ ਜਾਰੀ ਕਰਨ ਉਪਰੰਤ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਹਾ ਕਿ ਜਿਥੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿੱਚ ਮੇਲੇ ਵਡਮੁੱਲਾ ਯੋਗਦਾਨ ਪਾਉਂਦੇ ਹਨ
ਉਥੇ ਹੀ ਮੇਲਿਆਂ ਵਿਚ ਕੱਬਡੀ ਅਤੇ ਕੁਸ਼ਤੀ ਦੰਗਲ ਕਰਵਾਉਣ ਨਾਲ ਪੰਜਾਬ ਦਾ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨੂੰ ਅਪਣਾਉਂਦੇ ਹਨ ਅਤੇ ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਬਹੁਤ ਸਾਰੇ ਇਤਿਹਾਸਕ ਧਾਰਮਿਕ ਸਥਾਨ ਬਣੇਂ ਹੋਏ ਹਨ ਜਿਥੇ ਵੱਖ ਵੱਖ ਸੂਬਿਆਂ ਤੋਂ ਸੰਗਤਾਂ ਨਮਸਤਕ ਹੋਣ ਲਈ ਸੰਗਤਾਂ ਪਹੁੰਚਦੀਆਂ ਹਨ
ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦਰਵਾਰ ਦੇ ਮੁੱਖ ਸੇਵਾਦਾਰ ਭਗਤ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਬੁੱਟਰ ਸਾਬਕਾ ਸਰਪੰਚ, ਜੱਸੀ ਬੁੱਟਰ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਨੈਣ ਕਲਾਂ ਨੇ ਦੱਸਿਆ ਕਿ ਇਹ ਮੇਲਾ ਅਤੇ ਕਬੱਡੀ ਖੇਡ ਟੂਰਨਾਮੈਂਟ 8 ਸਤੰਬਰ ਗੁੱਗਾ ਨੌਮੀ ਵਾਲੇ ਦਿਨ ਪਿੰਡ ਨੈਣ ਕਲਾਂ ਵਿਖੇ ਹੋਵੇਗਾ ਅਤੇ ਇਸ ਦਿਨ 24ਵਾਂ ਸਲਾਨਾ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਇਸ ਖੇਡ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਉਨ੍ਹਾਂ ਦੇ ਨਾਲ ਚੇਤਨ ਸਿੰਘ ਜੌੜ ਮਾਜਰਾ ਫੂਡ ਪ੍ਰੋਸੈਸਿੰਗ, ਬਾਗਵਾਨੀ ਵਿਭਾਗ ਅਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਉਚੇਚੇ ਤੌਰ ਤੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਕਬੱਡੀ ਖੇਡ ਦੇ ਸਟਾਰ ਗੁਰਲਾਲ ਘਨੌਰ ਵਿਧਾਇਕ ਹਲਕਾ ਘਨੌਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਜੋ ਕਿ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨਗੇ। ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨਗੇ।ਉਨ੍ਹਾਂ ਕਿਹਾ ਕਿ ਇਸ ਕਬੱਡੀ ਖੇਡ ਮੇਲੇ ਵਿੱਚ ਉੱਚ ਕੋਟੀ ਦੇ ਪ੍ਰਸਿੱਧ ਖਿਡਾਰੀ ਅਤੇ ਅੰਤਰਰਾਸ਼ਟਰੀ ਟੀਮਾਂ ਸ਼ਾਮਿਲ ਹੋਣਗੀਆਂ। ਇਸ ਮੌਕੇ
ਭਗਤ ਕਰਨੈਲ ਸਿੰਘ ਰਾਣਾ ਮੁੱਖ ਸੇਵਾਦਾਰ ਗੁੱਗਾ ਮਾੜੀ ਦਰਵਾਰ ਨੈਣ ਕਲਾਂ,ਸਵਿੰਦਰ ਸ਼ਰਮਾ ,ਤਰਸੇਮ ਸਿੰਘ ਪੰਚ , ਨੰਬਰਦਾਰ ਲਖਵੀਰ ਸਿੰਘ, ਸੈਮੀ ਨੈਣਾਂ, ਸੁਖਦੇਵ ਸਿੰਘ , ਹੈਰੀ ਬੁੱਟਰ, ਸ਼ੈਰੀ ਬੁੱਟਰ, ਡਾਕਟਰ ਗੁਰਮੀਤ ਸਿੰਘ ਬਿੱਟੂ , ਬਲਜੀਤ ਸਿੰਘ ਝੂੰਗੀਆਂ ਦਫ਼ਤਰ ਇੰਚਾਰਜ, ਪ੍ਰਦੀਪ ਪਠਾਣਮਾਜਰਾ , ਡਾਕਟਰ ਕਰਮ ਸਿੰਘ ਬਲਵੇੜਾ, ਮਦਨ ਵਰਮਾ, ਬਲਜਿੰਦਰ ਸਿੰਘ ਨੰਦਗੜ, ਬਲਿਹਾਰ ਸਿੰਘ ਚੀਮਾਂ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਆੜਤੀ ਐਸੋਸੀਏਸ਼ਨ ਦੁਧਨਸਾਧਾਂ, ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਪੀ ਏ ਡੀ ਵੀ ਪਟਿਆਲਾ, ਸੱਜਣ ਸਿੰਘ ਸਰੋਆ ਉਪਲੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ



Scroll to Top