Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:58 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਡੀ.ਏ ਦੇ ਏ.ਸੀ.ਏ ਵੱਲੋਂ ਡੀਲਵਾਲ ਵਿਖੇ ਕਾਲੋਨੀ ‘ਚ ਸੀਵਰੇਜ ਦੇ ਕੰਮ ਦਾ ਜਾਇਜ਼ਾ 

ਪੀ.ਡੀ.ਏ ਦੇ ਏ.ਸੀ.ਏ ਵੱਲੋਂ ਡੀਲਵਾਲ ਵਿਖੇ ਕਾਲੋਨੀ ‘ਚ ਸੀਵਰੇਜ ਦੇ ਕੰਮ ਦਾ ਜਾਇਜ਼ਾ 

ਪਟਿਆਲਾ, 7 ਜਨਵਰੀ : ਪੀ.ਡੀ.ਏ., ਪਟਿਆਲਾ ਦੇ ਵਧੀਕ ਮੁੱਖ ਪ੍ਰਸ਼ਾਸਕ, ਜਸ਼ਨਪ੍ਰੀਤ ਕੌਰ ਗਿੱਲ ਨੇ ਅੱਜ ਲਤਾ ਗਰੀਨ ਇਨਕਲੇਵ, ਪਿੰਡ ਡੀਲਵਾਲ ਵਿਖੇ ਲਤਾ ਗਰੀਨ ਇਨਕਲੇਵ ਵੈਲਫੇਅਰ ਸੋਸਾਇਟੀ ਦੇ ਨੁਮਾਇੰਦਿਆਂ ਨਾਲ ਕਲੋਨੀ ਵਿਖੇ ਸੀਵਰੇਜ ਸਿਸਟਮ ਦਾ ਕੰਮ ਕਰਵਾਉਣ ਹਿੱਤ ਮੌਕਾ ਚੈੱਕ ਕੀਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਅੱਜ ਉਨ੍ਹਾਂ ਨੇ ਪੀ.ਡੀ.ਏ ਦੇ ਜਲ ਸਪਲਾਈ ਮੰਡਲ ਇੰਜੀਨੀਅਰ ਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਰਾਜਪੁਰਾ ਦੇ ਨਾਲ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਕਲੋਨੀ ਦਾ ਦੌਰਾ ਕੀਤਾ ਹੈ।

ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਇਸ ਦੌਰਾਨ ਸਬੰਧਤ ਸੋਸਾਇਟੀ ਮੈਂਬਰਾਂ ਵੱਲੋਂ ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਦੀ ਮੰਗ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੌਕੇ ‘ਤੇ ਮੌਜੂਦ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਰਾਜਪੁਰਾ ਨੂੰ ਇਸ ਕਲੋਨੀ ਵਿਖੇ ਸਥਾਨਕ ਲੋਕਾਂ ਦੀ ਸਹੂਲਤ ਲਈ ਸੀਵਰੇਜ ਮੁਹਈਆ ਕਰਵਾਉਣ ਲਈ ਜਲਦ ਹੀ ਸਕੀਮ ਤਿਆਰ ਕਰਕੇ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਸਕੀਮ ਦੀ ਪ੍ਰਵਾਨਗੀ ਉਪਰੰਤ ਸਰਕਾਰ ਪਾਸੋ ਫੰਡ ਪ੍ਰਾਪਤ ਕਰਦੇ ਹੋਏ ਇਸ ਕਲੋਨੀ ਵਿੱਚ ਸੀਵਰੇਜ ਨਾਲ ਸਬੰਧਤ ਲੋੜੀਂਦੇ ਕੰਮ ਕਰਵਾਏ ਜਾ ਸਕਣ।

Advertisement
Advertisement
Advertisement
Advertisement
Scroll to Top