Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਸੈਲੂਨ ਮਾਲਕ ਨੇ ਪਤਨੀ ਤੇ ਦੋ ਬਚਿਆਂ ਸਣੇ ਕੀਤੀ ਖੁਦਕੁਸ਼ੀ

ਸੈਲੂਨ ਮਾਲਕ ਨੇ ਪਤਨੀ ਤੇ ਦੋ ਬਚਿਆਂ ਸਣੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ : ਫਿਰੋਜਪੁਰ ਵਿਖੇ ਅੱਜ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਇਕ ਸੈਲੂਨ ਮਾਲਕ ਨੇ ਆਪਣੀ ਪਤਨੀ ਤੇ ਦੋ ਬਚਿਆਂ ਸਣੇ ਖੁਦਕੁਸ਼ੀ ਕਰ ਲਈ ਹੈ, ਜਿਸ ਕਾਰਨ ਮਾਹੌਲ ਪੂਰੀ ਤਰ੍ਹਾਗਮਗੀਨ ਬਣਿਆ ਪਿਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਦੇ ਪ੍ਰਸਿੱਧ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਪਹਿਲਾਂ ਆਪਣੀ ਪਤਨੀ ਮਨਵੀਰ ਕੌਰ ਅਤੇ ਆਪਣੇ ਦੋ ਨਾਬਾਲਗ ਬੱਚਿਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਖੁਦ ਵੀ ਆਪਣੀ ਜਾਨ ਲੈ ਲਈ।

ਮ੍ਰਿਤਕ ਬੱਚਿਆਂ ਦੀ ਉਮਰ ਕਰੀਬ 6 ਅਤੇ 10 ਸਾਲ ਦੱਸੀ ਜਾ ਰਹੀ ਹੈ। ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਉਪਰਲੀ ਮੰਜ਼ਿਲ ’ਤੇ ਰਹਿੰਦੇ ਕਿਰਾਏਦਾਰਾਂ ਨੇ ਕਾਫ਼ੀ ਦੇਰ ਤੱਕ ਪਰਿਵਾਰ ਦੀ ਕੋਈ ਹਰਕਤ ਨਾ ਦੇਖੀ। ਸ਼ੱਕ ਹੋਣ ’ਤੇ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਅਤੇ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕੀਤਾ। ਪੁਲਸ ਪਾਰਟੀ ਨੇ ਤੁਰੰਤ ਮੌਕੇ ਉਪਰ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

Scroll to Top