Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:35 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰੀ ਲਾਪਰਵਾਹੀ ਦਾ ਮਾਮਲਾ : ਪ੍ਰਿਯੰਕਾ ਗਾਂਧੀ ਨੇ ਜਾਂਚ ਦੀ ਕੀਤੀ ਮੰਗ

ਡਾਕਟਰੀ ਲਾਪਰਵਾਹੀ ਦਾ ਮਾਮਲਾ : ਪ੍ਰਿਯੰਕਾ ਗਾਂਧੀ ਨੇ ਜਾਂਚ ਦੀ ਕੀਤੀ ਮੰਗ

ਦਿਲੀ, 9 ਜਨਵਰੀ : ਕਾਂਗਰਸ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਰਲ ਦੇ ਇੱਕ ਸਰਕਾਰੀ ਮੈਡੀਕਲ ਕਾਲਜ ਵਿੱਚ ਸਾਹਮਣੇ ਆਏ ਕਥਿਤ ਡਾਕਟਰੀ ਲਾਪਰਵਾਹੀ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਇਸ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ।

ਦਸ ਦਈਏ ਕਿ ਇਕ ਮਹਿਲਾ ਦੀ ਡਿਲੀਵਰੀ ਦੌਰਾਨ ਡਾਕਟਰ ਨੇ ਗਲਤੀ ਨਾਲ ਉਸਦੇ ਪੇਟ ਵਿਚ ਕਪੜੇ ਦਾ ਟੁਕੜਾ ਛਡ ਦਿਤਾ ਸੀ, ਜਿਸ ਕਾਰਨ ਮਹਿਲਾ ਨੂੰ ਕਾਫੀ ਸਿਹਤ ਸਮਸਿਆਵਾਂ ਆਈਆਂ ਸਨ। ਇਸ ਲਈ ਪ੍ਰਿੰਯਕਾ ਗਾਂਧੀ ਨੇ ਉਮੀਦ ਜਤਾਈ ਕਿ ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਜ਼ਿਲ੍ਹਾ ਮੈਡੀਕਲ ਅਫ਼ਸਰ ਵੱਲੋਂ ਦਿੱਤੇ ਗਏ ਜਾਂਚ ਦੇ ਹੁਕਮ ਪੂਰੀ ਨਿਰਪੱਖਤਾ ਅਤੇ ਪੇਸ਼ਾਵਰ ਢੰਗ ਨਾਲ ਲਾਗੂ ਕੀਤੇ ਜਾਣਗੇ, ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ ਅਤੇ ਪੀੜਤ ਨੂੰ ਇਨਸਾਫ਼ ਮਿਲੇ।

ਜਾਣਕਾਰੀ ਅਨੁਸਾਰ ਕੇਰਲ ਦੀ ਸਿਹਤ ਮੰਤਰੀ ਵੀਣਾ ਜਾਰਜ ਨੂੰ ਲਿਖੇ ਪੱਤਰ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਇਸ ਕਥਿਤ ਲਾਪਰਵਾਹੀ ਕਾਰਨ ਨੌਜਵਾਨ ਮਾਂ ਨੂੰ ਅਸਹਨਸ਼ੀਲ ਦਰਦ ਦਾ ਸਾਹਮਣਾ ਕਰਨਾ ਪਿਆ, ਜੋ ਕਿਸੇ ਵੀ ਸਮੇਂ ਜਾਨਲੇਵਾ ਸਾਬਤ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦੇ ਭਰੋਸੇ ਨੂੰ ਝਟਕਾ ਪਹੁੰਚਾਉਂਦੀਆਂ ਹਨ। ਇਸ ਲਈ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Scroll to Top