Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:35 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ‘ਚ ਕਬੱਡੀ ਲੀਗ ਪ੍ਰਮੋਟਰ ‘ਤੇ ਹਮਲਾ : ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ ‘ਚ ਕਬੱਡੀ ਲੀਗ ਪ੍ਰਮੋਟਰ ‘ਤੇ ਹਮਲਾ : ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਦਿੱਲੀ, 9 ਜਨਵਰੀ : ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਵਿੱਚ ਇੱਕ ਕਬੱਡੀ ਲੀਗ ਪ੍ਰਮੋਟਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਉਨਾ ਇਸਦੀ ਜਿੰਮੇਵਾਰੀ ਇਕ ਪੋਸਟ ਪਾਕੇ ਲਈ ਹੈ, ਜਿਸ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਦੂਸਰੇ ਪਾਸੇ ਇਸ ਮਾਮਲੇ ਵਿਚ ਜਾਂਚ ਕਰ ਰਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਘਟਨਾਵਾਂ ਖੇਡ ਅਤੇ ਕਾਰੋਬਾਰੀ ਜਗਤ ਨਾਲ ਜੁੜੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਇੱਕ ਵੱਡੇ ਅਪਰਾਧਿਕ ਨੈੱਟਵਰਕ ਵੱਲ ਇਸ਼ਾਰਾ ਕਰਦੀਆਂ ਹਨ। ਜਾਂਚ ਏਜੰਸੀਆਂ ਅੰਤਰਰਾਸ਼ਟਰੀ ਪੱਧਰ ‘ਤੇ ਫੈਲੇ ਇਸ ਗੈਂਗ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਸੋਸਲ ਮੀਡੀਆ ਤੇ ਸਾਂਝੀ ਕੀਤੀ ਪੋਸਟ ਵਿੱਚ ਦੱਸਿਆ ਗਿਆ ਕਿ ਇਹ ਹਮਲਾ ਕੈਨੇਡਾ ਦੇ ਡੈਲਟਾ, ਸਰੀ ਇਲਾਕੇ ਵਿੱਚ ਕਬੱਡੀ ਟੀਮ ਦੇ ਪ੍ਰਮੋਟਰ ਦਵਿੰਦਰ ਮਾਨ ਦੇ ਨਿਵਾਸ ਸਥਾਨ ‘ਤੇ ਕੀਤਾ ਗਿਆ।
ਇਸ ਦਰਮਿਆਨ, ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇੱਕ ਅਜਿਹੇ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਇੱਕ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਮੁਤਾਬਕ, ਇਹ ਕਤਲ ਕਥਿਤ ਤੌਰ ‘ਤੇ ਜਬਰੀ ਵਸੂਲੀ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਕੀਤਾ ਗਿਆ ਸੀ, ਜਿਸਦੀ ਜਾਂਚ ਚਲ ਰਹੀ ਹੈ।

Scroll to Top