Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:38 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ

ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ

ਪਟਿਆਲਾ, 09 ਜਨਵਰੀ – ਪੰਜਾਬੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਤਹਿਤ ਚੱਲ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਈ. ਈ.ਪੀ. ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਇੱਕ ਅਹਿਮ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਵਾਤਾਵਰਣ ਜਾਗਰੂਕਤਾ ਨੂੰ ਉਤਸਾਹਿਤ ਕਰਨ, ਵਾਤਾਵਰਣ-ਕੇਂਦਰਿਤ ਗਤੀਵਿਧੀਆਂ ਨੂੰ ਲਾਗੂ ਕਰਨ ਅਤੇ ਆਪਣੇ ਕੈਂਪਸ ਤੇ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਹਰਿਆਲੀ ਸਬੰਧੀ ਲੀਡਰਸ਼ਿਪ ਨੂੰ ਵਧਾਉਣ ਲਈ ਕੀਤੇ ਨਿਰੰਤਰ ਯਤਨਾਂ ਦੀ ਪ੍ਰਸ਼ੰਸ਼ਾ ਵਜੋਂ ਦਿੱਤੀ ਗਈ ਹੈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦਾ ਇਸ ਗ੍ਰਾਂਟ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨਾਲ਼ ਜੁੜੀਆਂ ਗਤੀਵਿਧੀਆਂ ’ਤੇ ਨਿਰੰਤਰ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਕੈਂਪਸ ਵਿੱਚ ਹਰਿਆਲੀ ਨਾਲ਼ ਜੁੜੇ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰੇਗੀ, ਸਮਰੱਥਾ ਨਿਰਮਾਣ ਵਰਕਸ਼ਾਪਾਂ ਨੂੰ ਵਧਾਏਗੀ ਅਤੇ ਜਲਵਾਯੂ ਮਾਮਲਿਆਂ ਬਾਰੇ ਕਾਰਵਾਈ, ਪਾਣੀ ਸੰਭਾਲ ਤੇ ਕੂੜਾ ਪ੍ਰਬੰਧਨ ਵਰਗੇ ਮੁੱਦਿਆਂ ’ਤੇ ਵਿਦਿਆਰਥੀਆਂ ਦੀ ਅਗਵਾਈ ਵਾਲ਼ੇ ਨਵੇਂ ਪ੍ਰੋਜੈਕਟਾਂ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਜੋ ਈ.ਈ.ਪੀ. ਨੂੰ ਲਾਗੂ ਕਰਨ ਲਈ ਨੋਡਲ ਕੋਆਰਡੀਨੇਟਰ ਵੀ ਹਨ, ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਯੂਨੀਵਰਸਿਟੀ ਦੇ ਈਕੋ-ਕਲੱਬਾਂ ਵੱਲੋਂ ਆਉਣ ਵਾਲੇ ਮਹੀਨਿਆਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲ਼ੀਆਂ ਕਈ ਹਰਿਆਲੀ ਮੁਹਿੰਮਾਂ ਅਤੇ ਵਰਕਸ਼ਾਪਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਵਾਤਾਵਰਣ ਨਾਲ਼ ਸਬੰਧਤ ਗੰਭੀਰ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਹਿੱਸਾ ਲੈਣ ਲਈ ਹੋਰ ਪ੍ਰੇਰਿਤ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top