Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਕੀਤਾ ਗਿਆ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਕੀਤਾ ਗਿਆ ਇਕਰਾਰਨਾਮਾ

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਰੇਖੀ ਫਾਊਂਡੇਸ਼ਨ ਫ਼ਾਰ ਹੈਪੀਨੈੱਸ ਨਾਲ਼ ਇੱਕ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ। ਇਸ ਇਕਰਾਰਨਾਮੇ ਤਹਿਤ ਯੂਨੀਵਰਸਿਟੀ ਕੈਂਪਸ ਵਿੱਚ ‘ਰੇਖੀ ਸੈਂਟਰ ਆਫ਼ ਐਕਸੀਲੈਂਸ ਫਾਰ ਦ ਸਾਇੰਸ ਆਫ਼ ਹੈਪੀਨੈੱਸ’ ਸਥਾਪਿਤ ਕੀਤਾ ਜਾਵੇਗਾ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ  ਇਸ ਇਕਰਾਰਨਾਮੇ ਉੱਤੇ ਹਸਤਾਖ਼ਰ ਸਬੰਧੀ ਰੱਖੇ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇ ਤੇਜ਼ ਰਫਤਾਰ ਯੁੱਗ ਵਿੱਚ ਜਦੋਂ ਮਨੁੱਖ ਦੀਆਂ ਮਾਨਸਿਕ ਗੁੰਝਲਾਂ ਵਧ ਰਹੀਆਂ ਹਨ ਤਾਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਕੰਮ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਕੰਮ ਕਰਨ ਲਈ ਅਦਾਰਿਆਂ ਨੂੰ ਇੱਕ ਦੂਜੇ ਨਾਲ ਤਾਲਮੇਲ ਕਰ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਇਕਰਾਰਨਾਮਾ ਇੱਕ ਅਜਿਹੇ ਹੀ ਤਾਲਮੇਲ ਦੀ ਹੀ ਮਿਸਾਲ ਹੈ ਜਿਸ ਦੇ ਕਿ ਭਵਿੱਖ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਹਿਯੋਗ ਮਾਨਸਿਕ ਸਿਹਤ ਦੇ ਖੇਤਰ ਵਿੱਚ ਦੋਵਾਂ ਸੰਸਥਾਵਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ.  ਦਵਿੰਦਰਪਾਲ ਸਿੰਘ ਸਿੱਧੂ, ਡੀਨ ਖੋਜ ਪ੍ਰੋ. ਰਿਤੂ ਲਹਿਲ ਅਤੇ ਡੀਨ, ਅੰਤਰ-ਰਾਸ਼ਟਰੀ ਵਿਦਿਆਰਥੀ ਪ੍ਰੋ. ਦਮਨਜੀਤ ਸੰਧੂ ਮੌਜੂਦ ਰਹੇ।
ਡੀਨ, ਅੰਤਰ-ਰਾਸ਼ਟਰੀ ਵਿਦਿਆਰਥੀ ਪ੍ਰੋ. ਦਮਨਜੀਤ ਸੰਧੂ ਨੇ ਦੱਸਿਆ ਕਿ ਇਸ ਇਕਰਾਰਨਾਮੇ ਅਧੀਨ ਰੇਖੀ ਫਾਊਂਡੇਸ਼ਨ ਫਾਰ ਹੈਪੀਨੈੱਸ ਪਾਠਕ੍ਰਮ ਮਾਰਗਦਰਸ਼ਨ, ਵਰਕਸ਼ਾਪਾਂ/ਸੈਮੀਨਾਰਾਂ/ਕਾਨਫਰੰਸਾਂ ਲਈ ਵਿੱਤੀ ਸਹਾਇਤਾ, ਇੰਟਰਨਸ਼ਿਪਾਂ ਅਤੇ ਅੰਤਰਰਾਸ਼ਟਰੀ ਸਹਿਯੋਗ ਪ੍ਰਦਾਨ ਕਰੇਗੀ ਜਦੋਂ ਕਿ ਪੰਜਾਬੀ ਯੂਨੀਵਰਸਿਟੀ ਇਨ੍ਹਾਂ ਗਤੀਵਿਧੀਆਂ ਦੇ ਅਕਾਦਮਿਕ ਪ੍ਰਬੰਧਨ, ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਹੈਪੀਨੈੱਸ ਸਾਇੰਸ ਨਾਲ ਸਬੰਧਤ ਕੋਰਸਾਂ ਦੇ ਅਮਲ ਲਈ ਜ਼ਿੰਮੇਵਾਰ ਹੋਵੇਗੀ। ਫਾਊਂਡੇਸ਼ਨ ਵੱਲੋਂ ਸਿੱਖਿਆ, ਖੋਜ, ਪ੍ਰਚਾਰ ਅਤੇ ਇੱਕ ਵਿਸ਼ੇਸ਼ ‘ਮਾਈੰਡ ਲੈਬ’ ਸਥਾਪਤ ਕਰਨ ਲਈ ਵੀ ਵਿੱਤੀ ਸਹਾਇਤਾ ਦਾ ਵਾਅਦਾ ਕੀਤਾ ਗਿਆ ਹੈ, ਜੋ ਵੈੱਲ-ਬੀਇੰਗ ਸਾਇੰਸ ਵਿੱਚ ਅਨੁਭਵੀ ਸਿੱਖਿਆ ਅਤੇ ਖੋਜ ਨੂੰ ਸੌਖਾ ਬਣਾਏਗੀ।
ਜ਼ਿਕਰਯੋਗ ਹੈ ਕਿ ਰੇਖੀ ਫਾਊਂਡੇਸ਼ਨ ਫਾਰ ਹੈਪੀਨੈੱਸ ਇੱਕ ਗੈਰ-ਲਾਭਕਾਰੀ ਟਰੱਸਟ ਹੈ ਜੋ 2016 ਵਿੱਚ ਡਾ. ਸਤਿੰਦਰ ਸਿੰਘ ਰੇਖੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਹਰਪ੍ਰੀਤ ਰੇਖੀ ਵੱਲੋਂ ਸਥਾਪਿਤ ਕੀਤਾ ਗਿਆ ਸੀ। ਇਹ ਫਾਊਂਡੇਸ਼ਨ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਹੈਪੀਨੈੱਸ ਸੈਂਟਰਾਂ ਦੀ ਸਥਾਪਨਾ ਰਾਹੀਂ ਖੋਜ, ਸਿੱਖਿਆ ਅਤੇ ਇਸ ਖੇਤਰ ਨਾਲ਼ ਜੁੜੇ ਹੋਰ ਕਾਰਜਾਂ ਨੂੰ ਉਤਸ਼ਾਹਿਤ ਕਰਦੀ ਹੈ। ਫਾਊਂਡੇਸ਼ਨ ਨੇ ਪਹਿਲਾਂ ਹੀ ਛੇ ਦੇਸ਼ਾਂ ਦੀਆਂ 80 ਤੋਂ ਵੱਧ ਸੰਸਥਾਵਾਂ ਵਿੱਚ ਰੇਖੀ ਸੈਂਟਰ ਆਫ਼ ਐਕਸੀਲੈਂਸ ਫਾਰ ਦ ਸਾਇੰਸ ਆਫ਼ ਹੈਪੀਨੈੱਸ ਸਥਾਪਿਤ ਕੀਤੇ ਹਨ। ਭਾਰਤ ਵਿੱਚ ਸਭ ਤੋਂ ਪਹਿਲਾਂ 2016 ਵਿੱਚ ਆਈ.ਆਈ.ਟੀ. ਖੜਗਪੁਰ ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦਿੱਲੀ ਯੂਨੀਵਰਸਿਟੀ, ਆਈ.ਆਈ.ਟੀ. ਮਦਰਾਸ, ਆਈ.ਆਈ.ਟੀ. ਦਿੱਲੀ, ਏਮਜ਼ ਦਿੱਲੀ, ਆਈ.ਆਈ.ਐੱਮ. ਲਖਨਊ ਵਰਗੀਆਂ ਪ੍ਰਸਿੱਧ ਸੰਸਥਾਵਾਂ ਨਾਲ ਵੀ ਸਹਿਯੋਗ ਕੀਤਾ ਗਿਆ ਹੈ, ਜਿੱਥੇ ਹੈਪੀਨੈੱਸ ਕੋਰਸ ਨੂੰ ਵੈਲਿਊ-ਐਡਿਡ ਅਕਾਦਮਿਕ ਪ੍ਰੋਗਰਾਮ ਵਜੋਂ ਸ਼ਾਮਲ ਕੀਤਾ ਗਿਆ ਹੈ।
Scroll to Top