Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫ਼ਤਾਰ ਟਰਾਲੇ ਨੇ ਅੱਧੀ ਦਰਜਨ ਲੋਕ ਕੁਚਲੇ, ਦੋ ਦੀ ਮੌਤ

ਤੇਜ਼ ਰਫ਼ਤਾਰ ਟਰਾਲੇ ਨੇ ਅੱਧੀ ਦਰਜਨ ਲੋਕ ਕੁਚਲੇ, ਦੋ ਦੀ ਮੌਤ

ਤੇਜ਼ ਰਫ਼ਤਾਰ ਟਰਾਲੇ ਨੇ ਅੱਧੀ ਦਰਜਨ ਲੋਕ ਕੁਚਲੇ, ਦੋ ਦੀ ਮੌਤ
ਗੁਰਦਾਸਪੁਰ, 27 ਅਗਸਤ 2023- ਗੁਰਦਾਸਪੁਰ ਮੁਕੇਰੀਆਂ ਜੀ.ਟੀ.ਰੋਡ ‘ਤੇ ਪਿੰਡ ਚਾਵਾ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੇਰ ਰਾਤ ਇੱਕ ਬੇਕਾਬੂ ਟਰਾਲਾ ਸੜਕ ਕਿਨਾਰੇ ਰੇਹੜੀਆਂ ਨੂੰ ਦਰੜਦਾ ਹੋਇਆ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ਦੋ ਦੁਕਾਨਾਂ ਵਿੱਚ ਜਾ ਵੱਜਿਆ।
ਟਰੱਕ ਕਿੰਨੀ ਤੇਜ ਹੋਵੇਗਾ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਲਪੇਟ ਵਿੱਚ ਆਈਆਂ ਦੋ ਪੱਕੀਆਂ ਸਿਮੇਂਟ ਦੀਆਂ ਬਣੀਆਂ ਦੁਕਾਨਾਂ ਵੀ ਬੁਰੀ ਤਰ੍ਹਾਂ ਨਾਲ ਟੁੱਟ ਗਈਆਂ ਹਨ। ਇੱਕ ਦੁਕਾਨ ਬੰਦ ਸੀ ਜਦ, ਦੂਸਰੀ ਦੁਕਾਨ ਦਾ ਮਾਲਕ ਬਾਹਰ ਗਿਆ ਹੋਇਆ ਸੀ ਦੁਕਾਨ ਵਿੱਚ ਬੈਠੇ ਉਸਦੇ ਇੱਕ ਦੋਸਤ ਨੇ ਭੱਜ ਕੇ ਆਪਣੀ ਜਾਨ ਬਚਾਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਖਬਰ ਹੈ।
ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਜਿਹਨਾਂ ਵਿਚੋਂ ਇੱਕ ਦੀ ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।ਨੇੜੇ ਦੇ ਇੱਕ ਸੀਟੀਵੀ ਕੈਮਰੇ ਵਿੱਚ ਇਹ ਘਟਨਾ ਕੈਦ ਵੀ ਹੋਈ ਹੈ ਜਿਸ ਵਿੱਚ ਬੇਕਾਬੂ ਹੋ ਕੇ ਟਰਾਲਾ ਰੇਹੜੀਆਂ ਨੂੰ ਘਸੀਟ ਕੇ ਲੈ ਜਾਂਦਾ ਸਾਫ ਨਜ਼ਰ ਆ ਰਿਹਾ ਹੈ। ਉੱਥੇ ਹੀ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਰੋਡ ਦੀ ਟ੍ਰੈਫਿਕ ਚਾਲੂ ਕਰਵਾਈ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

Advertisement
Advertisement
Advertisement
Advertisement
Scroll to Top