Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਸੈਂਟ੍ਰਲ ਜੇਲ੍ਹ ’ਚ ਭਿੜੇ ਕੈਦੀ, ਪੁਲਸ ਮੁਲਾਜ਼ਮ ਵੀ ਜਖਮੀ

ਲੁਧਿਆਣਾ ਸੈਂਟ੍ਰਲ ਜੇਲ੍ਹ ’ਚ ਭਿੜੇ ਕੈਦੀ, ਪੁਲਸ ਮੁਲਾਜ਼ਮ ਵੀ ਜਖਮੀ

ਲੁਧਿਆਣਾ, 16 ਦਸੰਬਰ : ਬੀਤੀ ਰਾਤ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਵਿੱਚ ਮੰਗਲਵਾਰ ਰਾਤ ਅਚਾਨਕ ਕੈਦੀਆਂ ਦੇ ਦੋ ਗਰੁਪ ਆਪਸ ਵਿਚ ਭਿੜ ਗਏ, ਜਿਸ ਕਾਰਨ ਚਲੀ ਝੜਪ ਕਾਰਨ ਸਥਿਤੀ ਨੂੰ ਸੰਭਾਲਣ ਲਈ ਪੁਜੇ ਜੇਲ੍ਹ ਸੁਪਰਡੈਂਟ ਕੁਲਵੰਤ ਸਿੱਧੂ ਦੇ ਸਿਰ ’ਚ ਗੰਭੀਰ ਸੱਟਾਂ ਆਈਆਂ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਵਿੱਚ ਸੁਪਰਡੈਂਟ ਤੋਂ ਇਲਾਵਾ ਪੰਜ ਹੋਰ ਜੇਲ੍ਹ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ।

ਇਸ ਤਣਾਅਪੂਰਨ ਬਣੇ ਹਾਲਾਤ ਕਾਰਨ ਰਾਤ ਲਗਭਗ 8 ਵਜੇ ਵਾਪਰੀ ਇਸ ਘਟਨਾ ਕਾਰਨ ਜੇਲ੍ਹ ਅੰਦਰ ਅਫ਼ਰਾ-ਤਫ਼ਰੀ ਮਚ ਗਈ ਅਤੇ ਸੁਰੱਖਿਆ ਪ੍ਰਬੰਧ ਡੋਲ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਾਂ ਮਾਮੂਲੀ ਬਹਿਸ ਹੋਈ, ਜੋ ਕੁਝ ਹੀ ਸਮੇਂ ਵਿੱਚ ਮਾਰ-ਪੀਟ ਵਿੱਚ ਤਬਦੀਲ ਹੋ ਗਈ। ਸਥਿਤੀ ਦੇ ਬੇਕਾਬੂ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਅਤੇ ਕਾਬੂ ਪਾਉਣ ਲਈ ਬਾਹਰੋਂ ਪੁਲਿਸ ਸਹਾਇਤਾ ਮੰਗੀ ਗਈ। ਇਸ ਦੌਰਾਨ ਤਿੰਨ ਥਾਣਿਆਂ ਦੀ ਪੁਲਿਸ ਫੋਰਸ ਨੂੰ ਜੇਲ੍ਹ ਭੇਜਿਆ ਗਿਆ। ਹਾਲਾਤ ਨੂੰ ਸੰਭਾਲਣ ਦੌਰਾਨ ਕਈ ਮੁਲਾਜ਼ਮ ਵੀ ਜਖਮੀ ਹੋ ਗਏ।

Advertisement
Advertisement
Advertisement
Advertisement
Scroll to Top