Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:57 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ

ਦਿਲੀ, 18 ਦਸੰਬਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਅਤੇ ਸੁਰਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਤਿੰਨ ਨਕਸਲੀਆਂ ਦੇ ਢੇਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੀ ਟੀਮ ਨੇ ਗੋਲਪੱਲੀ ਥਾਣਾ ਖੇਤਰ ਅਧੀਨ ਆਉਂਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਮਾਓਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ, ਜਿਸ ਨਾਲ ਦੋਹਾਂ ਧਿਰਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ।

ਇਸ ਮੁਕਾਬਲੇ ਦੌਰਾਨ ਇੱਕ ਮਹਿਲਾ ਨਕਸਲੀ ਸਮੇਤ ਤਿੰਨ ਮਾਓਵਾਦੀ ਮਾਰੇ ਗਏ। ਇਹ ਕਾਰਵਾਈ ਜੰਗਲਾਤੀ ਇਲਾਕੇ ਵਿੱਚ ਕੀਤੀ ਗਈ, ਜਿੱਥੇ ਨਕਸਲੀਆਂ ਦੀ ਮੌਜੂਦਗੀ ਬਾਰੇ ਸੁਰੱਖਿਆ ਏਜੰਸੀਆਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ। ਜਾਣਕਾਰੀ ਅਨੁਸਾਰ ਹੁਣ ਤੱਕ ਸੁਰਖਿਆ ਬਲਾਂ ਵਲੋ 200 ਤੋ ਵਧ ਨਕਸਲੀਆਂ ਨੂੰ ਢੇਰ ਕਰ ਦਿਤਾ ਗਿਆ ਹੈ ਤੇ ਬਾਕੀਆਂ ਦੀ ਤਲਾਸ਼ ਜਾਰੀ ਹੈ।

ਇਸ ਮੁਕਾਬਲੇ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਦੌਰਾਨ ਇੱਕ ਮਹਿਲਾ ਸਮੇਤ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਪੁਲੀਸ ਅਧਿਕਾਰੀ ਨੇ ਕਿਹਾ ਕਿ ਖੇਤਰ ਵਿੱਚ ਅਜੇ ਵੀ ਤਲਾਸ਼ੀ ਜਾਰੀ ਹੈ ਅਤੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

Scroll to Top