Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਟੈਰਿਫ : ਕੈਨੇਡਾ ਦੇ ਡਾਲਰ ਨੇ ਪਕੜ ਕੀਤੀ ਹੋਰ ਮਜਬੂਤ

ਟੈਰਿਫ : ਕੈਨੇਡਾ ਦੇ ਡਾਲਰ ਨੇ ਪਕੜ ਕੀਤੀ ਹੋਰ ਮਜਬੂਤ

ਦਿੱਲੀ, 18 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਏ ਗਏ ਟੈਰਿਫ ਵਾਧਿਆਂ ਨਾਲ ਜਿੱਥੇ ਕੈਨੇਡਾ ਦੀ ਬਰਾਮਦ ’ਤੇ ਅਸਰ ਪਿਆ ਹੈ, ਉੱਥੇ ਹੁਣ ਕੈਨੇਡਾ ਦੇ ਡਾਲਰ ਦਾ ਰੇਟ ਘਟਣ ਦੇ ਬਾਵਜੂਦ ਇਸਨੇ ਹੋਰ ਜੋਰ ਫੜ ਲਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਟੈਰਿਫ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਖਰਚਿਆਂ ’ਤੇ ਕੰਟਰੋਲ ਅਤੇ ਵਿੱਤੀ ਅਨੁਸ਼ਾਸਨ ਨੂੰ ਤਰਜੀਹ ਦਿੱਤੀ ਗਈ।

ਇਸਦੇ ਨਾਲ ਹੀ ਕੁਝ ਦੇਸ਼ਾਂ ਨਾਲ ਵਿਗੜੇ ਕੂਟਨੀਤਿਕ ਅਤੇ ਵਪਾਰਕ ਸਬੰਧਾਂ ਨੂੰ ਸੁਧਾਰਨ ਲਈ ਕੀਤੇ ਗਏ ਕਦਮਾਂ ਨਾਲ ਅੰਤਰਰਾਸ਼ਟਰੀ ਮੰਡੀ ਵਿੱਚ ਕੈਨੇਡਾ ’ਤੇ ਭਰੋਸਾ ਵਧਿਆ ਹੈ।

ਇਸਦੇ ਉਲਟ ਕੈਨੇਡਿਆਈ ਡਾਲਰ ਨੇ ਕੌਮਾਂਤਰੀ ਮਾਰਕੀਟ ਵਿੱਚ ਆਪਣੀ ਪਕੜ ਮਜ਼ਬੂਤ ਕੀਤੀ ਹੈ। ਲਿਬਰਲ ਪਾਰਟੀ ਦੀ ਮਾਰਕ ਕਾਰਨੀ ਦੀ ਅਗਵਾਈ ਹੇਠ ਬਣੀ ਘੱਟ ਗਿਣਤੀ ਸਰਕਾਰ ਦੇ ਸੱਤਾ ਸੰਭਾਲਣ ਸਮੇਂ ਕੈਨੇਡਿਆਈ ਡਾਲਰ ਦੀ ਕੀਮਤ ਭਾਰਤੀ ਮੁਦਰਾ ਵਿੱਚ ਲਗਭਗ 60 ਰੁਪਏ ਅਤੇ ਅਮਰੀਕੀ ਮੁਦਰਾ ਵਿੱਚ 67 ਸੈਂਟ ਦੇ ਕਰੀਬ ਸੀ ਪਰ ਹੁਣ ਕੈਨੇਡਿਆਈ ਡਾਲਰ ਦਾ ਅਮਰੀਕੀ ਮੁਦਰਾ ਦੇ ਮੁਕਾਬਲੇ 67 ਸੈਂਟ ਦੇ ਹੇਠਲੇ ਪੱਧਰ ਤੋਂ ਚੜ੍ਹ ਕੇ ਲਗਭਗ 72.5 ਸੈਂਟ ਤੱਕ ਪਹੁੰਚਣਾ ਅਰਥਵਿਵਸਥਾ ਲਈ ਹੌਸਲਾ ਅਫਜ਼ਾਈ ਕਰਨ ਵਾਲਾ ਸੰਕੇਤ ਹੈ।

Advertisement
Advertisement
Advertisement
Advertisement
Scroll to Top