Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:57 pm

+91 90915 01313 , +91 90916 01313

punjabbanni@gmail.com
punjabbani@yahoo.com

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ

ਚੰਡੀਗੜ, 18 ਦਸੰਬਰ : ਪੰਜਾਬ ਤੋ ਇਲਾਵਾ ਉੱਤਰੀ ਅਤੇ ਮੱਧ ਭਾਰਤ ਦੇ ਵੱਡੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਨਾਲ ਨਾਲ ਸੰਘਣੀ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਹੁਣ ਮੋਸਮ ਦੇ ਮਾਹਿਰਾਂ ਅਨੁਸਾਰ ਇਸ ਠੰਡ ਅਤੇ ਧੁੰਦ ਦਾਕਹਿਰ ਅਗਲੇ ਕੁੱਝ ਦਿਨ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਅਗਲੇ 40 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਮੈਦਾਨੀ ਖੇਤਰਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਪਹਾੜਾਂ ਤੋਂ ਵਗ ਰਹੀਆਂ ਠੰਢੀਆਂ ਹਵਾਵਾਂ ਕਾਰਨ ਠੰਢ ਦਾ ਅਸਰ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿੱਚ ਸਵੇਰੇ ਸਮੇਂ ਸੰਘਣੀ ਧੁੰਦ ਛਾਈ ਰਹੀ। ਕਈ ਥਾਵਾਂ ’ਤੇ ਦ੍ਰਿਸ਼ਟੀ ਸਿਰਫ਼ 5 ਮੀਟਰ ਤੱਕ ਸੀਮਤ ਰਹੀ, ਜਿਸ ਕਾਰਨ ਸੜਕਾਂ ’ਤੇ ਵਾਹਨ ਬਹੁਤ ਹੌਲੀ ਗਤੀ ਨਾਲ ਚਲਦੇ ਨਜ਼ਰ ਆਏ। ਮੌਸਮ ਵਿਭਾਗ ਨੇ ਪਹਿਲਾਂ ਹੀ ਇਨ੍ਹਾਂ ਖੇਤਰਾਂ ਲਈ ਸੰਘਣੀ ਅਤੇ ਬਹੁਤ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੋਈ ਹੈ। ਉਨਾ ਕਿਹਾ ਕਿ ਇਹ ਪ੍ਰਕੋਪ ਅਗਲੇ ਕੁਝ ਦਿਨ ਹੋਰ ਜਾਰੀ ਰਹੇਗਾ।

Scroll to Top