Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:58 pm

+91 90915 01313 , +91 90916 01313

punjabbanni@gmail.com
punjabbani@yahoo.com

ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ

ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ

ਦਿਲੀ, 19 ਦਸੰਬਰ : ਹਰ ਸਾਲ 19 ਦਸੰਬਰ ਨੂੰ ਗੋਆ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ 1961 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਵਿਜੇ’ ਦੀ ਕਾਮਯਾਬੀ ਦੇ ਤੌਰ ’ਤੇ ਯਾਦ ਕੀਤਾ ਜਾਂਦਾ ਹੈ, ਜਿਸ ਦੇ ਨਾਲ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਗਿਆ ਸੀ , ਜਿਸਨੂੰ ਲੈ ਕੇ ਅੱਜ ਗੋਆ ਮੁਕਤੀ ਦਿਵਸ ਦੇ ਮੌਕੇ ’ਤੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੂਰਮਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਕਿਹਾ ਕਿ ਗੋਆ ਦੀ ਮੁਕਤੀ ਭਾਰਤ ਦੀ ਆਜ਼ਾਦੀ ਦੀ ਯਾਤਰਾ ਦਾ ਇੱਕ ਅਹਿਮ ਅਤੇ ਇਤਿਹਾਸਕ ਅਧਿਆਏ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਸਾਨੂੰ ਗੋਆ ਦੀ ਸਮੁੱਚੀ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰਨ ਦੀ ਪ੍ਰੇਰਣਾ ਦਿੰਦੀਆਂ ਰਹਿਣਗੀਆਂ।

ਉਨਾ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਅਟੱਲ ਹੌਂਸਲੇ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਅਨਿਆਏ ਦੇ ਅੱਗੇ ਝੁਕਣ ਤੋਂ ਇਨਕਾਰ ਕੀਤਾ ਅਤੇ ਪੂਰੀ ਦ੍ਰਿੜਤਾ ਨਾਲ ਆਜ਼ਾਦੀ ਦੀ ਲੜਾਈ ਲੜੀ।

Scroll to Top