Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 3:41 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

• ਮੁਲਜ਼ਮ ਪੁਲਿਸ ਅਧਿਕਾਰੀ ਨੇ ਇੱਕ ਕੇਸ ਵਿੱਚ ਕਲੀਨ ਚਿੱਟ ਦੇਣ ਬਦਲੇ ਮੰਗੇ ਸਨ 50,000 ਰੁਪਏ

• ਡੀ.ਐਸ.ਪੀ. ਦੇ ਰੀਡਰ ਕੋਲੋਂ 1 ਲੱਖ ਰੁਪਏ ਬਰਾਮਦ

ਚੰਡੀਗੜ੍ਹ, 26 ਅਗਸਤ:

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਰਕਮ ਬਾਰੇ ਵੱਖਰੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਰਕਮ ਵੀ ਰਿਸ਼ਵਤ ਵਜੋਂ ਲਈ ਹੋ ਸਕਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਰਵਿੰਦਰ ਸਿੰਘ ਵਾਸੀ ਮੌੜ ਮੰਡੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਪੁੱਤਰ ਖ਼ਿਲਾਫ਼ ਥਾਣਾ ਬਾਲਿਆਂਵਾਲੀ ਵਿਖੇ ਇਕ ਝਗੜੇ ਸਬੰਧੀ ਸ਼ਿਕਾਇਤ ਦਰਜ ਹੋਈ ਸੀ। ਉਸ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਸਾਬਤ ਕਰਨ ਲਈ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਸੀ, ਜਿਸਦੀ ਜਾਂਚ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸੌਂਪੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪੁੱਤਰ ਦੀ ਬੇਗੁਨਾਹੀ ਸਾਬਤ ਕਰਨ ਲਈ ਇੱਕ ਵੀਡੀਓ ਵੀ ਪੇਸ਼ ਕੀਤੀ ਪਰ ਮੁਲਜ਼ਮ ਡੀ.ਐਸ.ਪੀ. ਨੇ ਉਸ ਦੇ ਪੁੱਤਰ ਨੂੰ ਕਲੀਨ ਚਿੱਟ ਦੇਣ ਬਦਲੇ 50,000 ਰੁਪਏ ਰਿਸ਼ਵਤ ਮੰਗ ਲਈ।
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top