Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ

ਚੰਡੀਗੜ, 15 ਦਸੰਬਰ : ਕੈਨੇਡਾ ਸ਼ਹਿਰ ਅੰਦਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਮਾਨਸਾ ਜਿਲੇ ਨਾਲ ਸਬੰਧਿਤ ਸਨ। ਮ੍ਰਿਤਕਾਂ ਦੀ ਪਛਾਣ 27 ਸਾਲਾ ਗੁਰਦੀਪ ਸਿੰਘ ਵਾਸੀ ਪਿੰਡ ਬਰ੍ਹੇ ਅਤੇ 18 ਸਾਲਾ ਰਣਵੀਰ ਸਿੰਘ ਵਾਸੀ ਸੈਦੇਵਾਲਾ (ਬੋਹਾ) ਵਜੋਂ ਹੋਈ ਹੈ। ਦੋਵੇਂ ਨੌਜਵਾਨ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਸਨ।

ਅਧਿਕਾਰੀਆਂ ਨੇ ਦਸਿਆ ਕਿ ਘਟਨਾ ਐਡਮਿੰਟਨ ਦੇ 32 ਐਵੇਨਿਊ ਅਤੇ 26 ਸਟਰੀਟ ਦੇ ਚੌਰਾਹੇ ਨੇੜੇ ਤੜਕੇ ਕਰੀਬ 1:30 ਵਜੇ ਵਾਪਰੀ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਣੇ ਇੱਕ ਦੋਸਤ ਦਾ ਜਨਮਦਿਨ ਮਨਾਉਣ ਲਈ ਗੱਡੀ ’ਚ ਜਾ ਰਹੇ ਸਨ ਕਿ ਅਚਾਨਕ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕ ਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ।ਘਟਨਾ ਦੀ ਖ਼ਬਰ ਮਿਲਦਿਆਂ ਹੀ ਕੈਨੇਡਾ ਵਿਚ ਵੱਸਦੇ ਪੰਜਾਬੀ ਭਾਈਚਾਰੇ ’ਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਮਾਨਸਾ ਜ਼ਿਲ੍ਹੇ ਦੇ ਦੋਵਾਂ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top