Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ

ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ

ਪਟਿਆਲਾ 15 ਦਸੰਬਰ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਾਰਪੋਰੇਸ਼ਨ ਪਟਿਆਲਾ ਵਿਖੇ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਐਸ.ਈ. ਸਾਹਿਬਾਨ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ, ਸਫਾਈ ਪ੍ਰਬੰਧ, ਗਰੀਨ ਸਿਟੀ ਪ੍ਰੋਜੈਕਟ ਅਤੇ ਟ੍ਰੈਫਿਕ ਪ੍ਰਬੰਧਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ ।

ਮੀਟਿੰਗ ਦੌਰਾਨ ਸ਼ਹਿਰ ਨੂੰ ਗਰੀਨ ਸਿਟੀ ਵਜੋਂ ਵਿਕਸਿਤ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਪਾਰਕਾਂ ਦੀ ਸੰਭਾਲ, ਸੜਕਾਂ ਦੇ ਕਿਨਾਰੇ ਹਰੇ-ਭਰੇ ਖੇਤਰ ਤਿਆਰ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਢੁੱਕਵੇਂ ਕਦਮ ਚੁੱਕਣ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ, ਨਵੀਆਂ ਸੜਕਾਂ, ਨਾਲੀਆਂ ਅਤੇ ਸਟ੍ਰੀਟ ਲਾਈਟਾਂ ਦੇ ਸੁਧਾਰ ਬਾਰੇ ਵੀ ਯੋਜਨਾਵਾਂ ਤਿਆਰ ਕਰਨ ’ਤੇ ਜ਼ੋਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਰੇਹੜੀ-ਫੜੀ ਲਗਾਉਣ ਵਾਲਿਆਂ ਲਈ ਨਵੀਆਂ ਅਤੇ ਨਿਯਮਤ ਥਾਵਾਂ ਬਣਾਉਣ ਬਾਰੇ ਵੀ ਖਾਸ ਤੌਰ ’ਤੇ ਵਿਚਾਰ ਕੀਤਾ ਗਿਆ ਤਾਂ ਜੋ ਰੋਜ਼ਗਾਰ ਵੀ ਬਣਿਆ ਰਹੇ ਅਤੇ ਟ੍ਰੈਫਿਕ ਜਾਂ ਸਫਾਈ ਦੀ ਸਮੱਸਿਆ ਵੀ ਪੈਦਾ ਨਾ ਹੋਵੇ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਨੂੰ ਜਲਦੀ ਲਾਗੂ ਕੀਤਾ ਜਾਵੇ।

ਇਸ ਮੌਕੇ ਮੇਅਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਸਾਰੇ ਵਿਭਾਗ ਮਿਲਜੁਲ ਕੇ ਕੰਮ ਕਰਨਗੇ।
ਇਸ ਮੌਕੇ ਉਪਰੋਕਤ ਤੋ ਇਲਾਵਾ ਨਗਰ ਨਿਗਮ ਦੇ ਹੋਰ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top