Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:54 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਪਟਿਆਲਾ, 15 ਦਸੰਬਰ : ਪਟਿਆਲਾ ਜ਼ਿਲ੍ਹੇ ‘ਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ 14 ਦਸੰਬਰ ਨੂੰ ਹੋਈਆਂ ਆਮ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਤੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਨ੍ਹਾਂ ਵੋਟਾਂ ਦੀ 17 ਦਸੰਬਰ ਨੂੰ ਹੋਣ ਵਾਲੀ ਗਿਣਤੀ ਲਈ ਤਾਇਨਾਤ ਮਾਈਕਰੋ ਆਬਜ਼ਰਵਰਾਂ ਨਾਲ ਬੈਠਕ ਕਰਕੇ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਵਿਨੈ ਬੁਬਲਾਨੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਤੇ ਆਜ਼ਾਦਾਨਾ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਇਨ੍ਹਾਂ ਵੋਟਾਂ ਦੀ ਗਿਣਤੀ ਉਪਰ ਨਿਗਰਾਨੀ ਲਈ ਤਾਇਨਾਤ ਸਾਰੇ 25 ਮਾਈਕਰੋ ਆਬਜ਼ਰਵਰ ਚੋਣ ਆਬਜ਼ਰਵਰ ਦੀਆਂ ਅੱਖਾਂ ਤੇ ਕੰਨ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਗਿਣਤੀ ਦਾ ਸਾਰਾ ਕੰਮ ਨਿਰਵਿਘਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਿਗਰਾਨੀ ਰੱਖੀ ਜਾਵੇ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਸ ਦੌਰਾਨ ਮਾਸਟਰ ਟ੍ਰੇਨਰ ਨਰਿੰਦਰ ਸਿੰਘ ਢੀਂਡਸਾ ਵੱਲੋਂ ਇਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਦਿੱਤੀ ਗਈ ਸਿਖਲਾਈ ਦਾ ਵੀ ਜਾਇਜ਼ਾ ਲਿਆ। ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ 10 ਗਿਣਤੀ ਕੇਂਦਰਾਂ ਵਿਖੇ ਦੋ-ਦੋ ਮਾਈਕਰੋ ਆਬਜ਼ਰਵਰਾਂ ਦੀ ਤਾਇਨਾਤੀ ਕੀਤੀ ਗਈ ਹੈ।

Scroll to Top