Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 11:24 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਅਹਿਮ ਬੈਠਕ

ਮੇਅਰ ਕੁੰਦਨ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਅਹਿਮ ਬੈਠਕ

ਪਟਿਆਲਾ 16 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੀ ਹੈਲਥ ਸ਼ਾਖਾ ਅਤੇ ਇੰਜੀਨੀਅਰਿੰਗ ਸ਼ਾਖਾ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਮਲਟੀਸਟੋਰੀ ਪਾਰਕਿੰਗ ਦੀ ਪਾਲਿਸੀ ਤਿਆਰ ਕਰਨਾ ਅਤੇ ਕੂੜਾ ਪ੍ਰਬੰਧਨ ਦੇ ਨਾਲ ਨਾਲ ਸਫਾਈ ਵਿਵਸਥਾ ਨੂੰ ਹੋਰ ਸੁਧਾਰਨਾ ਸੀ। ਮੀਟਿੰਗ ਦੌਰਾਨ ਸ਼ਹਿਰ ਦੀ ਵਧ ਰਹੀ ਆਬਾਦੀ, ਟ੍ਰੈਫਿਕ ਦਬਾਅ ਅਤੇ ਸਫਾਈ ਸੰਬੰਧੀ ਚੁਣੌਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਿਗਮ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ.

ਮੀਟਿੰਗ ਦੌਰਾਨ ਮਲਟੀਸਟੋਰੀ ਪਾਰਕਿੰਗ ਪ੍ਰੋਜੈਕਟ ’ਤੇ ਵੀ ਗੰਭੀਰ ਚਰਚਾ ਹੋਈ। ਕਮਿਸ਼ਨਰ ਅਤੇ ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਘਟਾਉਣ ਲਈ ਸੁਚੱਜੀ ਪਾਰਕਿੰਗ ਪਾਲਿਸੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਇੰਜੀਨੀਅਰਿੰਗ ਸ਼ਾਖਾ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਜਲਦ ਤੋਂ ਜਲਦ ਪਾਲਿਸੀ ਦਾ ਡਰਾਫਟ ਤਿਆਰ ਕਰਕੇ ਪੇਸ਼ ਕਰੇ।

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁਚੱਜਾ ਬਣਾਉਣਾ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਧ ਰਹੀ ਆਬਾਦੀ ਅਤੇ ਟ੍ਰੈਫਿਕ ਦੇ ਦਬਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਮਲਟੀਸਟੋਰੀ ਪਾਰਕਿੰਗ ਦੀ ਸੁਚੱਜੀ ਪਾਲਿਸੀ ਤਿਆਰ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਇੱਕ ਪਾਸੇ ਟ੍ਰੈਫਿਕ ਸਮੱਸਿਆ ਘਟੇਗੀ ਅਤੇ ਦੂਜੇ ਪਾਸੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਨੂੰ ਜੰਗੀ ਪੱਧਰ ’ਤੇ ਚਲਾਉਂਦੇ ਹੋਏ ਹਰ ਜੋਨ ਵਿੱਚ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਮੀਟਿੰਗ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਕੂੜੇ ਦੀ ਸਾਂਭ ਲਈ ਸਹੀ ਸਰੋਤ ’ਅਤੇ ਕੂੜੇ ਦੀ ਛਾਂਟ, ਨਿਯਮਤ ਕੂੜਾ ਚੁੱਕਣਾ ਅਤੇ ਜਨਤਾ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਇਆ ਜਾਵੇ। ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਉਪਰੋਕਤ ਮੁੱਦਿਆਂ ਦੇ ਹੱਲ ਨਾਲ ਪਟਿਆਲਾ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਫਾਈ ਮੁਹਿੰਮ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।

ਕਿਸ ਗੱਲ ਤੇ ਬਣੀ ਸਹਿਮਤੀ

ਮੀਟਿੰਗ ਵਿੱਚ ਇਹ ਸਹਿਮਤੀ ਬਣੀ ਕਿ ਪਟਿਆਲਾ ਸ਼ਹਿਰ ਦੀ ਸਫਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਸ਼ਹਿਰ ਨੂੰ ਤਿੰਨ ਵੱਖ-ਵੱਖ ਜੋਨਾਂ ਵਿੱਚ ਵੰਡਿਆ ਜਾਵੇ। ਇਸ ਤਹਿਤ ਪਹਿਲਾ ਜੋਨ ਪਟਿਆਲਾ-1 ਦਾ ਇੰਨਟਰਨਲ ਏਰੀਆ, ਦੂਜਾ ਜੋਨ ਪਟਿਆਲਾ-2 ਦਾ ਇੰਨਟਰਨਲ ਏਰੀਆ ਅਤੇ ਤੀਜਾ ਜੋਨ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਸ਼ਾਮਲ ਕਰੇਗਾ। ਹਰ ਜੋਨ ਲਈ ਵੱਖਰਾ ਇੰਚਾਰਜ ਨਿਯੁਕਤ ਕੀਤਾ ਜਾਵੇਗਾ, ਜੋ ਆਪਣੇ ਖੇਤਰ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

ਕੀ ਲਿਆ ਗਿਆ ਫੈਂਸਲਾ

ਫੈਸਲਾ ਲਿਆ ਗਿਆ ਕਿ ਹਰ ਜੋਨ ਦੇ ਇੰਚਾਰਜ ਨੂੰ ਸਫਾਈ ਸੇਵਕਾਂ ਦੀ ਟੀਮ ਅਤੇ ਲੋੜੀਂਦੀ ਮਸ਼ੀਨਰੀ ਸੌਂਪੀ ਜਾਵੇਗੀ। ਇਸ ਨਾਲ ਸਫਾਈ ਸੰਬੰਧੀ ਕੰਮਾਂ ’ਚ ਤੇਜ਼ੀ ਆਏਗੀ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸਫਾਈ ਮੁਹਿੰਮ ਨੂੰ ਜੰਗੀ ਪੱਧਰ ’ਤੇ ਚਲਾਇਆ ਜਾਵੇਗਾ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top