Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਗੈਂਗਸਟਰ ਸਭਿਆਚਾਰ ਨੂੰ ਪਲਣ ਦਾ ਮੌਕਾ ਮਿਲਿਆ, ਜਿਸ ਦੇ ਨਤੀਜੇ ਅੱਜ ਸੂਬੇ ਦੇ ਲੋਕਾਂ ਨੂੰ ਭੁਗਤਣੇ ਪੈ ਰਹੇ ਹਨ। ਮੁਖ ਮੰਤਰੀ ਮਾਨ ਅੱਜ ਚੰਡੀਗੜ ਵਿਖੇ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨਾ ਨਾਲ ਇਸ ਮੌਕੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀ ਅਰਪਿਤ ਸ਼ੁਕਲਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀ ਅਰਪਿਤ ਸ਼ੁਕਲਾ ਨੇ ਵੀ ਕਿਹਾ ਕਿ ਪੰਜਾਬ ਪੁਲੀਸ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿੱਚ ਵਧੇਰੇ ਅਪਰਾਧਿਕ ਘਟਨਾਵਾਂ ਸਾਹਮਣੇ ਆਈਆਂ ਹਨ ਜਾਂ ਜਿੱਥੋਂ ਵਿਦੇਸ਼ਾਂ ਤੋਂ ਧਮਕੀਭਰੇ ਫੋਨ ਆ ਰਹੇ ਹਨ, ਉੱਥੇ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਲੋਕਾਂ ਨੂੰ ਪੂਰੀ ਸੁਰਖਿਆ ਮੁਹਇਆ ਕਰਵਾਈ ਜਾਵੇਗੀ।

ਗੈਸਟਰਾਂ ਖਿਲਾਫ ਅਪਨਾਈ ਜਾਵੇਗੀ ਕੜੀ ਕਾਰਵਾਈ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜਕੱਲ੍ਹ ਗੈਂਗਸਟਰ ਆਪਸੀ ਰੰਜਿਸ਼ਾਂ ਨਿਭਾ ਰਹੇ ਹਨ, ਪਰ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਕੜੀ ਕਾਰਵਾਈ ਅਮਲ ਵਿੱਚ ਲਿਆਈ ਜਾ ਰਹੀ ਹੈ। ਭਗਵੰਤ ਮਾਨ ਨੇ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਪੰਜਾਬ ਵਿੱਚ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਉਨ੍ਹਾਂ ਨੂੰ ਸੁਖ ਨਾਲ ਜੀਉਣ ਨਹੀਂ ਦੇਵੇਗੀ।

Advertisement
Advertisement
Advertisement
Advertisement
Scroll to Top