Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:51 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ

ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ

ਦਿੱਲੀ, 16 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚਾਰ ਦਿਨਾਂ ਦੇ ਤਿੰਨ ਦੇਸ਼ੀ ਦੌਰੇ ਦੇ ਦੂਜੇ ਪੜਾਅ ਵਿੱਚ ਜਾਰਡਨ ਤੋਂ ਇਥੋਪੀਆ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਜਾਰਡਨ ਦੇ ਕ੍ਰਾਊਨ ਪ੍ਰਿੰਸ ਅਲ ਹੁਸੈਨ ਬਿਨ ਅਬਦੁੱਲਾ ਨੇ ਖ਼ੁਦ ਕਾਰ ਚਲਾਕੇ ਪ੍ਰਧਾਨ ਮੰਤਰੀ ਮੋਦੀ ਨੂੰ ਹਵਾਈ ਅੱਡੇ ਤੱਕ ਪਹੁੰਚਾਇਆ ਅਤੇ ਵਿਦਾ ਕੀਤਾ।

ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਹ ਫੇਰੀ ਭਾਰਤ ਇਥੋਪੀਆ ਦੇ ਸਾਂਝੇ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਦਸੀ ਜਾ ਰਹੀ ਹੈ। ਇਸ ਫੇਰੀ ਦੌਰਾਨ ਉਹ ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨਾਲ ਵਿਸ਼ੇਸ਼ ਮੁਲਾਕਾਤ ਵੀ ਕਰਨਗੇ ਅਤੇ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਨਾਲ ਮਿਲ ਕੇ ਭਾਰਤ ਅਤੇ ਇਥੋਪੀਆ ਦਰਮਿਆਨ ਮਜ਼ਬੂਤ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਸਾਂਝੀ ਕਰਨਗੇ।

ਇਥੋਪੀਆ ਵਿੱਚ ਮੋਦੀ ਆਪਣੀ ਪਹਿਲੀ ਯਾਤਰਾ ਦੌਰਾਨ ਉੱਥੋਂ ਦੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਨੇ ਭਾਰਤ ਨੂੰ ‘ਲੋਕਤੰਤਰ ਦੀ ਮਾਂ’ ਵਜੋਂ ਦਰਸਾਉਂਦੇ ਹੋਏ ਗਲੋਬਲ ਸਾਊਥ ਦੇ ਸੰਦਰਭ ਵਿੱਚ ਭਾਰਤ-ਇਥੋਪੀਆ ਭਾਈਵਾਲੀ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕਰਨਗੇ।

 

 

Scroll to Top