Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:26 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਵੱਲੋਂ ਧੋਬੀ ਘਾਟ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ

ਵਿਧਾਇਕ ਕੋਹਲੀ ਵੱਲੋਂ ਧੋਬੀ ਘਾਟ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ

ਪਟਿਆਲਾ, 25 ਦਸੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ  ਕੁੰਦਨ ਗੋਗੀਆ ਵੱਲੋਂ ਅੱਜ ਧੋਬੀ ਘਾਟ ਅਤੇ ਤੋਪ ਖਾਨਾ ਮੋੜ ਵਿਖੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਚਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ, ਇੰਜੀਨੀਅਰ ਅਤੇ ਸਥਾਨਕ ਵਾਸੀ ਵੀ ਮੌਜੂਦ ਰਹੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਧੋਬੀ ਘਾਟ ਖੇਤਰ ਪਟਿਆਲਾ ਸ਼ਹਿਰ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇੱਥੇ ਲੰਮੇ ਸਮੇਂ ਤੋਂ ਬੁਨਿਆਦੀ ਸੁਵਿਧਾਵਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਸਾਫ਼-ਸਫ਼ਾਈ ਲਈ ਪੱਕੇ ਪ੍ਰਬੰਧ, ਲਾਈਟਾਂ ਦੀ ਸਥਾਪਨਾ ਅਤੇ ਸੁੰਦਰਤਾ ਵਧਾਉਣ ਲਈ ਹੋਰ ਕਈ ਕੰਮ ਸ਼ਾਮਲ ਹਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਵਿਕਾਸ ਕਰਨਾ ਪਹਿਲ ਹੈ। ਉਨ੍ਹਾਂ ਦੱਸਿਆ ਕਿ ਧੋਬੀ ਘਾਟ ਵਿਖੇ ਹੋਏ ਇਹ ਕੰਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਗਏ ਹਨ, ਜਿਸ ਨਾਲ ਨਾ ਸਿਰਫ਼ ਸਫ਼ਾਈ ਪ੍ਰਣਾਲੀ ਵਿੱਚ ਸੁਧਾਰ ਆਵੇਗਾ ਸਗੋਂ ਇਲਾਕੇ ਦੀ ਦਿੱਖ ਵੀ ਨਿਖਰੇਗੀ।
ਦੋਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਪ੍ਰਾਜੈਕਟ ਲਾਗੂ ਕੀਤੇ ਜਾਣ। ਸਥਾਨਕ ਵਾਸੀਆਂ ਨੇ ਵੀ ਵਿਕਾਸ ਕਾਰਜਾਂ ਲਈ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ।
ਇਸ ਮੌਕੇ  ਵਾਰਡ ਨੰਬਰ 51 ਤੋਂ ਐਮ ਸੀ ਕਿਰਨ ਅਹੂਜਾ ਵਾਰਡ ਨੰਬਰ 45 ਤੋਂ ਐਮ ਸੀ ਮੀਨਾ ਦੇਵੀ, ਜਸਬੀਰ ਸਿੰਘ ਬਿੱਟੂ ਅਤੇ ਅਮਿਤ ਡਾਬੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top