Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਮਿਹਨਤੀ ਵਿਦਿਆਰਥੀਆਂ ਨਾਲ਼ ਹਮੇਸ਼ਾ ਖੜ੍ਹੀ ਹੈ ਪੰਜਾਬੀ ਯੂਨੀਵਰਸਿਟੀ: ਉਪ-ਕੁਲਪਤੀ

ਮਿਹਨਤੀ ਵਿਦਿਆਰਥੀਆਂ ਨਾਲ਼ ਹਮੇਸ਼ਾ ਖੜ੍ਹੀ ਹੈ ਪੰਜਾਬੀ ਯੂਨੀਵਰਸਿਟੀ: ਉਪ-ਕੁਲਪਤੀ

ਪਟਿਆਲਾ, 27 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਹ ਕਲਾਸਾਂ ਆਈ.ਏ.ਐੱਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈੱਟ, ਪੀ.ਸੀ.ਐੱਸ. ਜੂਡੀਸ਼ੀਅਲ ਨਾਲ਼ ਸਬੰਧਤ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਨਾਲ਼ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ਼ ਜ਼ਿੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਇਹ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫ਼ੀਸਾਂ ਨਾਲ਼ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ।
ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਵਿਭਾਗ ਵਿਖੇ ਇੱਕ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਉਪਲਬੱਧ ਹੈ ਅਤੇ ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਸਾਦੇ ਪੇਪਰ ਉੱਤੇ ਆਪਣੀਆਂ ਅਰਜ਼ੀਆਂ ਮਿਤੀ 01-01-2026 ਤੱਕ ਵਿਭਾਗ ਦੀ ਈਮੇਲ (iastrainingcentrepbi@gmail.com) ਰਾਹੀਂ ਵੀ ਭੇਜ ਸਕਦੇ ਹਨ। ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ. 0175-5136351,52 ਅਤੇ 98728-16090 ਰਾਹੀਂ ਜਾਂ ਵੈੱਬਸਾਈਟ www.punjabiuniversity.ac.in ਉੱਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Advertisement
Advertisement
Advertisement
Advertisement
Scroll to Top