Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ

ਨਵੀਂ ਦਿੱਲੀ , 27 ਦਸੰਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਨੂੰ ਰੱਦ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਛੇੜਨ ਦੀ ਅਪੀਲ ਕੀਤੀ ਹੈ। ਇਕ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਆਖਿਆ ਕ‌ਿ ਖੜਗੇ ਨੇ ਕਿਹਾ ਕਿ ਮਨਰੇਗਾ ਯੂ.ਪੀ.ਏ. ਸਰਕਾਰ ਦਾ ਇੱਕ ਦੂਰਦਰਸ਼ੀ ਕਾਨੂੰਨ ਸੀ, ਜਿਸ ਨੇ ਪੇਂਡੂ ਭਾਰਤ ਨੂੰ ਰੁਜ਼ਗਾਰ ਦੀ ਗਾਰੰਟੀ ਦੇ ਕੇ ਗਰੀਬ ਵਰਗ ਨੂੰ ਵੱਡਾ ਆਸਰਾ ਦਿੱਤਾ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਨੂੰਨ ਦੀ ਪੂਰੀ ਦੁਨੀਆ ਵਿੱਚ ਪ੍ਰਸ਼ੰਸਾ ਹੋਈ ਸੀ, ਪਰ ਮੋਦੀ ਸਰਕਾਰ ਨੇ ਬਿਨਾਂ ਕਿਸੇ ਅਧਿਐਨ, ਮੁਲਾਂਕਣ ਜਾਂ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤੇ ਇਸਨੂੰ ਖ਼ਤਮ ਕਰਨ ਦਾ ਫੈਸਲਾ ਲਿਆ, ਜਿਸਵਿਰੁੱਧ ਅੰਦੋਲਨ ਛੇੜਿਆ ਜਾਵੇਗਾ।

ਉਨਾ ਕਿਹਾ ਕਿ ਜਿਵੇਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ, ਉਸੇ ਤਰ੍ਹਾਂ ਮਨਰੇਗਾ ਦੇ ਮੁੱਦੇ ’ਤੇ ਵੀ ਲੋਕੀ ਅੰਦੋਲਨ ਜ਼ਰੂਰੀ ਹੈ। ਉਨਾ ਸਾਰੇ ਲੋਕਾਂ ਤੇ ਵਰਕਰਾਂ ਨੂੰ ਇਕਜੁਟ ਹੋ ਕੇ ਇਸ ਵਿਰੁੱਧ ਅਵਾਜ ਚੁਕਣ ਦੀ ਅਪੀਲ ਵੀ ਕੀਤੀ।

Advertisement
Advertisement
Advertisement
Advertisement
Scroll to Top