Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:55 am

+91 90915 01313 , +91 90916 01313

punjabbanni@gmail.com
punjabbani@yahoo.com

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ

ਨਵੀਂ ਦਿੱਲੀ, 30 ਦਸੰਬਰ :  ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਬੀਤੇ ਕੁੱਝ ਦਿਨ ਪਹਿਲਾਂ ਇਕ ਯਾਤਰੀ ਨਾਲ ਪਰਿਵਾਰ ਦੇ ਸਾਹਮਣੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਕਤ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ।

ਦਸ ਦਈਏ ਕਿ ਇਸ ਮਾਮਲੇ ਵਿੱਚ ਕੈਪਟਨ ਵੀਰੇਂਦਰ ਸੇਜਵਾਲ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126 (ਗਲਤ ਤਰੀਕੇ ਨਾਲ ਰੋਕਣਾ) ਅਤੇ 351 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੁਲੀਸ ਅਧਿਕਾਰੀਆਂ ਅਨੁਸਾਰ ਘਟਨਾ ਦੇ ਸਬੰਧ ਵਿੱਚ ਦਰਜ ਮਾਮਲੇ ਦੀ ਜਾਂਚ ਦੌਰਾਨ ਪਾਇਲਟ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਕੀਤੀ ਗਈ।
ਪੁਲੀਸ ਨੇ ਦੱਸਿਆ ਕਿ ਕੇਸ ਦਰਜ ਹੋਣ ਤੋਂ ਬਾਅਦ ਘਟਨਾ ਸਥਲ ਦੇ ਸੀਸੀਟੀਵੀ ਫੁਟੇਜ ਇਕੱਠੇ ਕੀਤੇ ਗਏ ਅਤੇ ਮੌਕੇ ’ਤੇ ਮੌਜੂਦ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਗਏ। ਜਾਂਚ ਵਿੱਚ ਮਿਲੇ ਸਬੂਤਾਂ ਦੇ ਆਧਾਰ ’ਤੇ ਮੁਲਜ਼ਮ ਪਾਇਲਟ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਸਦੀ ਅਗੇ ਪੜਤਾਲ ਜਾਰੀ ਹੈ।

Advertisement
Advertisement
Advertisement
Advertisement
Scroll to Top