Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਨਾਲ ਖ਼ਰਾਬ ਹੋ ਰਹੇ ਸਬੰਧਾਂ ਲਈ ਯੂਨਸ ਸਰਕਾਰ ਜ਼ਿੰਮੇਵਾਰ : ਸ਼ੇਖ ਹਸੀਨਾ

ਭਾਰਤ ਨਾਲ ਖ਼ਰਾਬ ਹੋ ਰਹੇ ਸਬੰਧਾਂ ਲਈ ਯੂਨਸ ਸਰਕਾਰ ਜ਼ਿੰਮੇਵਾਰ : ਸ਼ੇਖ ਹਸੀਨਾ

ਦਿਲੀ, 22 ਦਸੰਬਰ : ਬੰਗਲਾਦੇਸ਼ ਅੰਦਰ ਘਟ ਗਿਣਤੀਆਂ ਉਪਰ ਹੋ ਰਹੇ ਅਤਿਆਚਾਰਾਂ ਦੇ ਕਾਰਨ ਲੋਕਾਂ ਅੰਦਰ ਰੋਸ ਵਧਦਾ ਜਾ ਰਿਹਾ ਹੈ। ਹੁਣ ਦੂਸਰੇ ਪਾਸੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਪੈਦਾ ਹੋ ਰਹੀ ਡਿਪਲੋਮੈਟਿਕ ਤਣਾਅਪੂਰਨ ਸਥਿਤੀ ਲਈ ਮੁਹੰਮਦ ਯੂਨਸ ਦੀ ਅਗਵਾਈ ਹੇਠ ਚੱਲ ਰਹੀ ਅੰਤਰਿਮ ਸਰਕਾਰ ਨੂੰ ਸਿੱਧਾ ਦੋਸ਼ੀ ਕਰਾਰ ਦਿੱਤਾ ਹੈ।ਸ਼ੇਖ ਹਸੀਨਾ ਨੇ ਦੋਸ਼ ਲਗਾਇਆ ਕਿ ਅੰਤਰਿਮ ਸਰਕਾਰ ਦੇ ਨੇਤ੍ਰਿਤਵ ਹੇਠ ਭਾਰਤ ਵਿਰੁੱਧ ਉਕਸਾਉਂਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ, ਜਦਕਿ ਦੇਸ਼ ਅੰਦਰ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਦਸ ਦਈਏ ਕਿ ਸੇਖ ਹਸੀਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀ ਅਤੇ ਬਿਆਨਬਾਜ਼ੀ ਦੋਵਾਂ ਦੇਸ਼ਾਂ ਦੇ ਪੁਰਾਣੇ ਅਤੇ ਮਜ਼ਬੂਤ ਸਬੰਧਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਟੜ ਵਿਚਾਰਧਾਰਾ ਵਾਲੀਆਂ ਤਾਕਤਾਂ ਨੂੰ ਵਿਦੇਸ਼ ਨੀਤੀ ਵਰਗੇ ਅਹਿਮ ਮਾਮਲਿਆਂ ’ਤੇ ਹਾਵੀ ਹੋਣ ਦੀ ਖੁੱਲ੍ਹ ਦਿੱਤੀ ਗਈ ਹੈ।

ਹਸੀਨਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦਹਾਕਿਆਂ ਤੋਂ ਬੰਗਲਾਦੇਸ਼ ਦਾ ਭਰੋਸੇਯੋਗ ਸਾਥੀ ਰਿਹਾ ਹੈ ਅਤੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਕਿਸੇ ਵੀ ਅਸਥਾਈ ਸਰਕਾਰ ਨਾਲੋਂ ਕਿਤੇ ਵੱਧ ਡੂੰਘੇ ਅਤੇ ਇਤਿਹਾਸਕ ਹਨ। ਉਨ੍ਹਾਂ ਦਾਅਵਾ ਕੀਤਾ ਕਿ ਯੂਨਸ ਸਰਕਾਰ ਨੇ ਉਨ੍ਹਾਂ ਤੱਤਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਨ੍ਹਾਂ ’ਤੇ ਭਾਰਤੀ ਦੂਤਾਵਾਸਾਂ ਨੂੰ ਨਿਸ਼ਾਨਾ ਬਣਾਉਣ ਅਤੇ ਘੱਟ ਗਿਣਤੀਆਂ ’ਤੇ ਹਮਲੇ ਕਰਨ ਦੇ ਦੋਸ਼ ਲੱਗਦੇ ਰਹੇ ਹਨ।

Advertisement
Advertisement
Advertisement
Advertisement
Scroll to Top