Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਮੌਤ ਤੇ ਜਤਾਈ ਚਿੰਤਾ

ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਮੌਤ ਤੇ ਜਤਾਈ ਚਿੰਤਾ

ਦਿਲੀ, 23 ਦਸੰਬਰ : ਬੰਗਲਾਦੇਸ਼ ਅੰਦਰ ਜਦੋ ਤੋ ਤਖਤਾਪਲਟ ਹੋਇਆ ਹੈ, ਉਦੋ ਤੋ ਹੀ ਹਾਲਾਤ ਬਦ ਤੋ ਬਦਤਰ ਹੁੰਦੇ ਜਾ ਰਹੇ ਹਨ। ਹੁਣ ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ, ਖ਼ਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ’ਤੇ ਗਹਿਰੀ ਚਿੰਤਾ ਜਤਾਈ ਹੈ।

ਜਾਣਕਾਰੀ ਅਨੁਸਾਰ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮੁਖੀ ਵੋਲਕਰ ਤੁਰਕ ਨੇ ਬੰਗਲਾਦੇਸ਼ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀਆਂ ਫਰਵਰੀ ਮਹੀਨੇ ਦੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖੀ ਜਾਵੇ ਅਤੇ ਸਾਰੀਆਂ ਹਿੰਸਕ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ।

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਵਿੱਚ ਘੱਟ ਗਿਣਤੀਆਂ ਸਮੇਤ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਬੰਗਲਾਦੇਸ਼ ਦੇ ਲੋਕਾਂ ਨੂੰ ਬਿਨਾਂ ਡਰ ਦੇ ਜੀਊਣ ਦਾ ਪੂਰਾ ਹੱਕ ਹੈ। ਉਨ੍ਹਾਂ ਆਸ ਜਤਾਈ ਕਿ ਉੱਥੋਂ ਦੀ ਸਰਕਾਰ ਹਿੰਸਾ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਢੁੱਕਵੇਂ ਕਦਮ ਚੁੱਕੇਗੀ।

Advertisement
Advertisement
Advertisement
Advertisement
Scroll to Top