Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ

ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ

ਪਟਿਆਲਾ, 23 ਦਸੰਬਰ  — ਪਟਿਆਲਾ ਸ਼ਹਿਰ ਲਈ ਬਦਨੁਮਾ ਦਾਗ ਬਣੇ ਵੱਡੇ-ਵੱਡੇ ਕੂੜੇ ਦੇ ਢੇਰਾਂ ਤੋਂ ਜਲਦ ਨਿਜ਼ਾਤ ਮਿਲਣ ਜਾ ਰਹੀ ਹੈ। ਨਗਰ ਨਿਗਮ ਪਟਿਆਲਾ ਵੱਲੋਂ ਕੂੜਾ ਪ੍ਰਬੰਧਨ ਨੂੰ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਸੁਧਾਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਵਿੱਚ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਅਤੇ ਏਜੰਸੀ ਨਾਲ ਵਿਸਥਾਰ ਨਾਲ ਸਮੀਖਿਆ ਕੀਤੀ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਵਿੱਚ ਕੂੜੇ ਦੀ ਸਹੀ ਸੰਭਾਲ ਨਾ ਹੋਣ ਕਾਰਨ ਡੰਪ ਸਾਈਟਾਂ ’ਤੇ ਵੱਡੇ ਢੇਰ ਬਣ ਗਏ ਸਨ, ਜੋ ਸਿਹਤ ਅਤੇ ਵਾਤਾਵਰਣ ਲਈ ਖ਼ਤਰਾ ਬਣੇ ਹੋਏ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਦਾ ਟੀਚਾ ਹੈ ਕਿ ਇਨ੍ਹਾਂ ਡੰਪ ਸਾਈਟਾਂ ਨੂੰ ਖਤਮ ਕਰਕੇ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਇਆ ਜਾਵੇ।

ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਨਵੀਂ ਤਕਨੀਕ ਅਪਣਾ ਕੇ ਘਰਾਂ ਵਿਚੋਂ ਹੀ ਕੂੜਾ ਸਹੀ ਢੰਗ ਨਾਲ ਇਕੱਠਾ ਕਰਨ ਦੀ ਤਿਆਰੀ ਚੱਲ ਰਹੀ ਹੈ। ਇਸ ਤਹਿਤ ਸਬੰਧਤ ਏਜੰਸੀ ਵਲੋਂ ਕੂੜੇ ਨੂੰ ਤਿੰਨ ਮੁੱਖ ਸ਼੍ਰੇਣੀਆਂ ਵਿੱਚ ਵੱਖ ਕੀਤਾ ਜਾ ਰਿਹਾ ਹੈ। ਪਹਿਲੀ ਸ਼੍ਰੇਣੀ ਆਰ ਡੀ ਐਫ (ਰਿਫਿਊਜ਼ ਡਰਾਈਵਡ ਫਿਊਲ) ਦੀ ਹੈ, ਜਿਸਨੂੰ ਉਦਯੋਗਾਂ ਵਿੱਚ ਇੰਧਨ ਵਜੋਂ ਵਰਤਿਆ ਜਾਵੇਗਾ। ਦੂਜੀ ਸ਼੍ਰੇਣੀ ਸੁੱਕੇ ਵੈਸਟ ਦੀ ਹੋਵੇਗੀ, ਜਿਸਦੀ ਰੀਸਾਈਕਲਿੰਗ ਕੀਤੀ ਜਾਵੇਗੀ, ਜਦਕਿ ਤੀਜੀ ਸ਼੍ਰੇਣੀ ਬਾਇਓ-ਸੋਰਸ ਕੂੜੇ ਦੀ ਹੋਵੇਗੀ, ਜਿਸ ਤੋਂ ਖਾਦ ਜਾਂ ਹੋਰ ਉਪਯੋਗੀ ਪਦਾਰਥ ਤਿਆਰ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਨਾ ਸਿਰਫ਼ ਕੂੜੇ ਦੀ ਸਹੀ ਵਰਤੋਂ ਸੰਭਵ ਹੋਵੇਗੀ, ਸਗੋਂ ਡੰਪ ਸਾਈਟਾਂ ’ਤੇ ਜਾਣ ਵਾਲੇ ਕੂੜੇ ਦੀ ਮਾਤਰਾ ਵਿੱਚ ਵੀ ਕਾਫ਼ੀ ਕਮੀ ਆਵੇਗੀ। ਮੇਅਰ ਅਤੇ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਸਬੰਧਤ ਏਜੰਸੀ ਨੂੰ 3 ਤੋਂ 4 ਮਹੀਨੇ ਦੇ ਅੰਦਰ ਅੰਦਰ ਇਹ ਸਾਰਾ ਕੰਮ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਨਗਰ ਨਿਗਮ ਪਟਿਆਲਾ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਹੀ ਸੁੱਕਾ ਅਤੇ ਗਿੱਲਾ ਕੂੜਾ ਵੱਖਰਾ ਕਰਕੇ ਨਗਰ ਨਿਗਮ ਦੀਆਂ ਟੀਮਾਂ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਇਹ ਮੁਹਿੰਮ ਸਫਲ ਨਹੀਂ ਹੋ ਸਕਦੀ। ਨਗਰ ਨਿਗਮ ਦਾ ਟੀਚਾ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣਾ ਹੈ, ਜਿਸ ਲਈ ਹਰ ਨਾਗਰਿਕ ਦਾ ਸਹਿਯੋਗ ਲਾਜ਼ਮੀ ਹੈ।

Advertisement
Advertisement
Advertisement
Advertisement
Scroll to Top