Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਬ੍ਰਿਟਿਸ਼ ਏਅਰਵੇਜ਼ ਦੀ ਲੰਡਨ–ਹੈਦਰਾਬਾਦ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬ੍ਰਿਟਿਸ਼ ਏਅਰਵੇਜ਼ ਦੀ ਲੰਡਨ–ਹੈਦਰਾਬਾਦ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ, 23 ਦਸੰਬਰ : ਲੰਡਨ ਤੋਂ ਹੈਦਰਾਬਾਦ ਆ ਰਹੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ BA-277 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਚ ਆ ਗਈਆਂ। ਇਸ ਧਮਕੀ ਤੋ ਬਾਅਦ ਸੁਰਖਿਆ ਏਜੰਸੀਆਂ ਵਲੋ ਛਾਣਬੀਣ ਅਤੇ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ, ਜਿਸ ਕਾਰਨ ਲੋਕਾਂ ਅੰਦਰ ਵੀ ਡਰ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਇਸ ਧਮਕੀ ਮਿਲਣ ਦੌਰਾਨ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਜਹਾਜ਼ ਤੋਂ ਉਤਾਰ ਕੇ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਬੰਬ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਜਹਾਜ਼ ਦੀ ਪੂਰੀ ਤਲਾਸ਼ੀ ਲੈਈ ਗਈ। ਫਿਲਹਾਲ ਕੋਈ ਵੀ ਸ਼ੱਕੀ ਸਮੱਗਰੀ ਬਰਾਮਦ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

ਇਸ ਘਟਨਾ ਨਾਲ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਹੜਕੰਪ ਮਚ ਗਿਆ। ਹਵਾਈ ਅੱਡੇ ਦੇ ਅਧਿਕਾਰਿਕ ਸੂਤਰਾਂ ਮੁਤਾਬਕ ਸੋਮਵਾਰ ਨੂੰ ਬ੍ਰਿਟਿਸ਼ ਏਅਰਵੇਜ਼ ਦੀ ਕਸਟਮਰ ਸਪੋਰਟ ਸਰਵਿਸ ਨੂੰ ਇੱਕ ਈਮੇਲ ਪ੍ਰਾਪਤ ਹੋਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਹੀਥਰੋ ਹਵਾਈ ਅੱਡੇ ਤੋਂ ਉੱਡ ਰਹੀ ਇਸ ਉਡਾਣ ਵਿੱਚ ਬੰਬ ਮੌਜੂਦ ਹੈ,ਜਿਸਤੋ ਬਾਅਦ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਐਲਰਟ ਹੋ ਗਈਆਂ ਤੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।

Advertisement
Advertisement
Advertisement
Advertisement
Scroll to Top