Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:10 pm

+91 90915 01313 , +91 90916 01313

punjabbanni@gmail.com
punjabbani@yahoo.com

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਪਟਿਆਲਾ, 23 ਦਸੰਬਰ : 26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ।

ਏ.ਡੀ.ਸੀ. ਨੇ ਇਸ ਦੌਰਾਨ ਵੱਖ-ਵੱਖ ਕਾਰਜਾਂ ਲਈ ਕਮੇਟੀਆਂ ਦਾ ਗਠਨ ਕੀਤਾ ਅਤੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ।

ਸਿਮਰਪ੍ਰੀਤ ਕੌਰ ਨੇ ਸਮਾਗਮ ਲਈ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਸਬੰਧੀਂ ਗਿੱਧੇ ਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਸਮੇਤ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ। ਉਨ੍ਹਾਂ ਪੋਲੋ ਗਰਾਂਉਡ ਵਿਖੇ ਸਭਿਆਚਾਰਕ ਪ੍ਰੋਗਰਾਮ, ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀ ਪਰੇਡ ਰਿਹਰਸਲ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Scroll to Top