ਗੁਰੂ ਦੇ ਨਿਹੰਗ ਸਿੰਘ ਕਿਸੇ ਦਾ ਬੁਰਾ ਨਹੀਂ ਚਿਤਵਦੇ ਅਨਿਆਏ ਵਿਰੁੱਧ
ਗੁਰੂ ਦੇ ਨਿਹੰਗ ਸਿੰਘ ਕਿਸੇ ਦਾ ਬੁਰਾ ਨਹੀਂ ਚਿਤਵਦੇ ਅਨਿਆਏ ਵਿਰੁੱਧ
ਤੇ ਇਨਸਾਫ ਲਈ ਡੱਟਣ ਵਾਲੇ ਸੂਰਮੇ ਸਿੰਘ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ:- 26 ਅਗਸਤ ( ) ਗੁਰੂ ਤੇਗ਼ ਬਹਾਦਰ ਗੁਰਦੁਆਰਾ ਅਤੇ ਗੁਰੂ ਨਾਨਕ ਗੁਰਦੁਆਰਾ ਲੈਸਟਰ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋਹਾਂ ਅਸਥਾਨਾਂ ਤੇ ਧਾਰਮਿਕ ਸਮਾਗਮ ਹੋਏ। ਜਿਸ ਵਿੱਚ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ ਹੋਰ ਧਾਰਮਿਕ ਸਖ਼ਸ਼ੀਅਤਾਂ ਨੇ ਵੱਡੇ ਪੱਧਰ ਤੇ ਸਮੂਲੀਅਤ ਕੀਤੀ।
ਗੁਰੂ ਤੇਗ਼ ਬਹਾਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਰਾਜਮਨਿੰਦਰ ਸਿੰਘ ਕੰਗ, ਜਨਰਲ ਸਕੱਤਰ ਸ. ਹਰਮਿੰਦਰ ਸਿੰਘ, ਗੁਰੂ ਨਾਨਕ ਗੁਰਦੁਆਰਾ ਲੈਸਟਰ ਦੇ ਪ੍ਰਧਾਨ ਸ. ਅਜਮੇਰ ਸਿੰਘ ਬਸਰਾ, ਜਨਰਲ ਸਕੱਤਰ ਸ. ਗੁਰਦੀਪ ਸਿੰਘ ਪਾਬਲਾ, ਉਪ ਪ੍ਰਧਾਨ ਸ. ਜੋਗਿੰਦਰ ਸਿੰਘ ਤੇ ਮੈਂਬਰ ਸ. ਸਰਵਣ ਸਿੰਘ ਚੱਠਾ, ਸ. ਅਜਾਇਬ ਸਿੰਘ, ਗਿਆਨੀ ਗੁਰਦਿਆਲ ਸਿੰਘ, ਸ. ਗੁਰਦੇਵ ਸਿੰਘ ਵੱਲੋਂ ਹੋਏ ਗੁਰਮਤਿ ਸਮਾਗਮਾਂ ਲਈ ਬਹੁਤ ਸੰੁਦਰ ਸਫਲਤਾ ਪੂਰਵਕ ਪ੍ਰਬੰਧ ਕੀਤੇ ਗਏ ਸਨ।
ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੈਸਟਰ ਦੇ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਬਹੁਤ ਹੀ ਸੁੰਦਰ ਤੇ ਪ੍ਰਸ਼ੰਸਾ ਜਨਕ ਪ੍ਰਬੰਧ ਕੀਤੇ ਗਏ ਹਨ ਜਿਸ ਤੋਂ ਮੈਂ ਪੂਰਨ ਤੌਰ ਤੇ ਪ੍ਰਭਾਵਤ ਹੋਇਆ ਹਾਂ। ਉਨ੍ਹਾਂ ਕਿਹਾ ਕਿ ਅਸਲ ਵਿੱਚ ਗੁਰੂ ਦੇ ਸੱਚੇ ਸੁੱਚੇ ਨਿਹੰਗ ਸਿੰਘ ਕਿਸੇ ਵਿਅਕਤੀ ਦਾ ਬੁਰਾ ਨਹੀਂ ਚਿਤਵਦੇ, ਇਹ ਰੱਬੀ ਬਾਣੀ ਤੇ ਬਾਣੇ ਦੇ ਧਾਰਨੀ ਹਨ। ਇਹ ਸ਼ਸਤਰ ਤੇ ਸ਼ਾਸਤਰ ਦੇ ਪੁਜਾਰੀ ਹਨ। ਅਨਿਆਏ ਵਿਰੁੱੱਧ ਡੱਟਣ ਤੇ ਇਨਸਾਫ ਤੇ ਪਹਿਰਾ ਦੇਣ ਵਾਲੇ ਸਿੰਘ ਸੂਰਮੇ ਹਨ। ਉਨ੍ਹਾਂ ਕਿਹਾ ਕਿ ਏਥੋਂ ਦੇ ਨੌਜਵਾਨ ਵਰਗ ਵਿੱਚ ਗੁਰਮਤਿ ਸਿਧਾਂਤ ਵਿੱਚ ਰਹਿ ਕੇ ਸ਼ਸਤਰਾਂ ਦਾ ਅਭਿਆਸ ਤੇ ਸ਼ਾਸਤਰ ਦਾ ਗਿਆਨ ਪ੍ਰਾਪਤ ਕਰਨ ਵਾਲੀ ਰੁੱਚੀ ਚੰਗੀ ਲਗੀ ਹੈ। ਭੁਜੰਗੀਆਂ ਨੂੰ ਦਸਤਾਰ, ਬਾਣੀ-ਬਾਣੇ ਦੀ ਸਿਖਲਾਈ ਪ੍ਰਸ਼ੰਸਾਜਨਕ ਹੈ ਉਨ੍ਹਾਂ ਗੁਰੂਘਰ ਦੇ ਪ੍ਰਬੰਧਕਾਂ ਨੂੰ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ। ਇਸ ਸਮੇਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਪੁਰਜ਼ੋਰ ਸੁਆਗਤ ਤੇ ਮਾਣ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਜੁਝਾਰੂ ਸਿੱਖ ਆਗੂ ਸ. ਸੁਖਵਿੰਦਰ ਸਿੰਘ ਗਿੱਲ, ਸ. ਕੁਲਵਿੰਦਰ ਸਿੰਘ ਜੌਹਲ ਅਤੇ ਸ. ਅਜਮੇਰ ਸਿੰਘ ਬਸਰਾ ਦੇ ਸੱਦੇ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਗਏ ਜਿਥੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਅਤੇ ਖਾਲਸਾਈ ਜੈਕਾਰਿਆਂ ਨਾਲ ਦਾ ਸਵਾਗਤ ਕੀਤਾ ਗਿਆ।
ਨਿਹੰਗ ਸਿੰਘ ਜਥੇਬੰਦੀਆਂ ਦੇ ਤਾਲਮੇਲ ਸਕੱਤਰ ਤੇ ਮੁਖ ਗ੍ਰੰਥੀ ਬਾਬਾ ਰਣ ਸਿੰਘ ਨੇ ਬਾਬਾ ਬਲਬੀਰ ਸਿੰਘ ਨੂੰ ਜੀ ਆਇਆ ਕਿਹਾ। ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਵੀ ਗੁੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਸਮੇਂ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।