Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਜੈਟ ਹਾਦਸਾਗ੍ਰਸਤ ਕਾਰਨ ਲੀਬੀਆ ਦੇ ਫੌਜੀ ਮੁਖੀ ਸਮੇਤ ਸਾਰੇ ਸਵਾਰ ਹਲਾਕ

ਜੈਟ ਹਾਦਸਾਗ੍ਰਸਤ ਕਾਰਨ ਲੀਬੀਆ ਦੇ ਫੌਜੀ ਮੁਖੀ ਸਮੇਤ ਸਾਰੇ ਸਵਾਰ ਹਲਾਕ

ਦਿਲੀ, 24 ਦਸੰਬਰ : ਤੁਰਕੀ ਦੀ ਰਾਜਧਾਨੀ ਅੰਕਾਰਾ ਤੋਂ ਉਡਾਣ ਭਰਨ ਦੇ ਕੁੱਝ ਹੀ ਸਮੇਂ ਬਾਅਦ ਮੰਗਲਵਾਰ ਨੂੰ ਇੱਕ ਨਿੱਜੀ ਜੈੱਟ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਸਵਾਰ ਲੀਬੀਆ ਦੇ ਫੌਜੀ ਮੁਖੀ ਜਨਰਲ ਮੁਹੰਮਦ ਅਲੀ ਅਹਿਮਦ ਅਲ-ਹੱਦਾਦ, ਚਾਰ ਹੋਰ ਉੱਚ ਫੌਜੀ ਅਧਿਕਾਰੀ ਅਤੇ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਲੀਬੀਆ ਦੇ ਪ੍ਰਧਾਨ ਮੰਤਰੀ ਅਬਦੁਲ-ਹਾਮਿਦ ਦਬੀਬਾ ਨੇ ਫੇਸਬੁੱਕ ’ਤੇ ਜਾਰੀ ਇਕ ਬਿਆਨ ਵਿੱਚ ਜਨਰਲ ਅਲ-ਹੱਦਾਦ ਅਤੇ ਹੋਰ ਅਧਿਕਾਰੀਆਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਇਸ ਹਾਦਸੇ ਨੂੰ ਲੀਬੀਆ ਲਈ “ਵੱਡਾ ਘਾਟਾ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇੱਕ “ਬਹੁਤ ਹੀ ਦੁਖਦਾਈ ਹਾਦਸਾ” ਹੈ, ਜਿਸ ਨਾਲ ਦੇਸ਼ ਨੂੰ ਅਪੂਰਣੀਯ ਨੁਕਸਾਨ ਪਹੁੰਚਿਆ ਹੈ।

ਦਸ ਦਈਏ ਕਿ ਹਾਦਸੇ ਵਿੱਚ ਜਹਾਜ਼ ’ਚ ਸਵਾਰ ਸਾਰੇ ਲੋਕ ਜਾਨ ਤੋਂ ਹੱਥ ਧੋ ਬੈਠੇ।
ਲੀਬੀਆ ਦੇ ਅਧਿਕਾਰੀਆਂ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਹਾਜ਼ ਵਿੱਚ ਉਡਾਣ ਤੋਂ ਤੁਰੰਤ ਬਾਅਦ ਤਕਨੀਕੀ ਖਰਾਬੀ ਪੈਦਾ ਹੋ ਗਈ ਸੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਲਾਂਕਿ, ਹਾਦਸੇ ਦੀ ਅਸਲ ਵਜ੍ਹਾ ਜਾਣਨ ਲਈ ਜਾਂਚ ਜਾਰੀ ਹੈ।

Scroll to Top