Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਨੌਜਵਾਨ ਦੀ ਇਟਲੀ ਵਿਚ ਹੋਈ ਮੌਤ, ਪਰਿਵਾਰ ਭਾਰੀ ਸਦਮੇ ਵਿਚ

ਪੰਜਾਬ ਦੇ ਨੌਜਵਾਨ ਦੀ ਇਟਲੀ ਵਿਚ ਹੋਈ ਮੌਤ, ਪਰਿਵਾਰ ਭਾਰੀ ਸਦਮੇ ਵਿਚ

ਅੰਮ੍ਰਿਤਸਰ, 19 ਜਨਵਰੀ :  ਪੰਜਾਬ ਲਈ ਇਟਲੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਨਾਲ ਸਬੰਧਤ 24 ਸਾਲਾ ਨੌਜਵਾਨ ਦੀ ਇਟਲੀ ਵਿਚ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਵਿਚ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਵਿੰਕਲ ਦੀ ਮੌਤ ਦੇ ਕਾਰਨਾਂ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ, ਤਾਂ ਜੋ ਆਖ਼ਰੀ ਸੰਸਕਾਰ ਕੀਤਾ ਜਾ ਸਕੇ।

ਜਾਣਕਾਰੀ ਦੇ ਅਨੁਸਾਰ ਦਸੂਹਾ ਦੇ ਖੋਲੇ ਪਿੰਡ ਦਾ ਰਹਿਣ ਵਾਲਾ ਟਵਿੰਕਲ ਰੰਧਾਵਾ ਇਟਲੀ ਦੇ ਸ਼ਹਿਰ ਲਿਡੋ ਦਾ ਲਵੀਨੀਓ ਵਿੱਚ ਰਹਿ ਰਿਹਾ ਸੀ। ਉਸਦੀ ਅਚਾਨਕ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਪਰਿਵਾਰ ਨੂੰ ਟਵਿੰਕਲ ਦੀ ਮੌਤ ਬਾਰੇ ਜਾਣਕਾਰੀ ਉਸਦੇ ਨਾਲ ਰਹਿੰਦੇ ਦੋਸਤਾਂ ਵੱਲੋਂ ਦਿੱਤੀ ਗਈ। ਟਵਿੰਕਲ ਦੇ ਪਿਤਾ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਅਤੇ ਟਵਿੰਕਲ ਸਭ ਤੋਂ ਛੋਟਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਮਜ਼ਬੂਤ ਨਹੀਂ ਸੀ ਅਤੇ ਉਹ ਖੁਦ ਡਰਾਈਵਰ ਵਜੋਂ ਕੰਮ ਕਰਦੇ ਹਨ।

Advertisement
Advertisement
Advertisement
Advertisement
Scroll to Top