Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਦੱਖਣੀ ਸਪੇਨ ਵਿੱਚ ਦਰਦਨਾਕ ਰੇਲ ਹਾਦਸਾ, ਦੋ ਤੇਜ਼ ਰਫ਼ਤਾਰ ਟ੍ਰੇਨਾਂ ਦੀ ਟੱਕਰ ਨਾਲ 20 ਮੌਤਾਂ

ਦੱਖਣੀ ਸਪੇਨ ਵਿੱਚ ਦਰਦਨਾਕ ਰੇਲ ਹਾਦਸਾ, ਦੋ ਤੇਜ਼ ਰਫ਼ਤਾਰ ਟ੍ਰੇਨਾਂ ਦੀ ਟੱਕਰ ਨਾਲ 20 ਮੌਤਾਂ

ਦਿੱਲੀ, 19 ਜਨਵਰੀ : ਦੱਖਣੀ ਸਪੇਨ ਵਿੱਚ ਬੀਤੇ ਦਿਨੀ ਇਕ ਭਿਆਨਕ ਰੇਲ ਹਾਦਸਾ ਹੋਣ ਕਾਰਨ 20 ਦੇ ਕਰੀਬ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ, ਜਦੋ ਕਿ ਕਈ ਹੋਰ ਯਾਤਰੀ ਗੰਭੀਰ ਜਖਮੀ ਹਨ।

ਜਾਣਕਾਰੀ ਦੇ ਅਨੁਸਾਰ ਕੋਰਡੋਬਾ ਸ਼ਹਿਰ ਦੇ ਨੇੜਲੇ ਅਦਮੁਜ਼ ਖੇਤਰ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ ’ਤੇ ਬਚਾਅ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਅਧਿਕਾਰੀਆਂ ਨੇ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਜਤਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਲਾਗਾ ਤੋਂ ਮੈਡ੍ਰਿਡ ਜਾ ਰਹੀ ਇੱਕ ਤੇਜ਼ ਰਫ਼ਤਾਰ ਰੇਲਗੱਡੀ ਅਚਾਨਕ ਪਟੜੀ ਤੋਂ ਉਤਰ ਗਈ ਅਤੇ ਦੂਜੇ ਟ੍ਰੈਕ ’ਤੇ ਚੜ੍ਹ ਗਈ। ਇਸੇ ਦੌਰਾਨ ਮੈਡ੍ਰਿਡ ਤੋਂ ਹੁਏਲਵਾ ਵੱਲ ਜਾ ਰਹੀ ਇੱਕ ਹੋਰ ਰੇਲਗੱਡੀ ਉਸ ਨਾਲ ਟਕਰਾ ਗਈ, ਜਿਸ ਨਾਲ ਵੱਡੀ ਤਬਾਹੀ ਮਚ ਗਈ।
ਸਪੇਨ ਦੇ ਟਰਾਂਸਪੋਰਟ ਮੰਤਰੀ ਆਸਕਰ ਪੁਏਂਤੇ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ’ਤੇ ਨਜ਼ਦੀਕੀ ਨਿਗਰਾਨੀ ਰੱਖ ਰਹੀ ਹੈ।

Scroll to Top