ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਅੰਮ੍ਰਿਤਸਰ:- 28 ਅਗਸਤ ( ) ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੰਗਲੈਂਡ ਤੋਂ ਉਨ੍ਹਾਂ ਦੇ ਪਰਿਵਾਰ ਨਾਲ ਫੋਨ ਤੇ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਹਮਦਰਦੀ ਪ੍ਰਗਟ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਕੀਤੀਆਂ ਸੇਵਾਵਾਂ ਨੂੰ ਖ਼ਾਲਸਾ ਪੰਥ ਹਮੇਸ਼ਾ ਯਾਦ ਰਖੇਗਾ। ਉਹ ਗੁਰਮਤਿ ਰੰਗ ਵਿੱਚ ਰੰਗੀ ਹੋਈ ਗੁਣੀ ਗਿਆਨੀ ਸਖ਼ਸ਼ੀਅਤ ਦੇ ਮਾਲਕ ਸਨ, ਉਨ੍ਹਾਂ ਦੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਉਨ੍ਹਾਂ ਦੇ ਅੰਤਿਮ ਯਾਤਰਾ ਸਸਕਾਰ ਮੌਕੇ ਬੁੱਢਾ ਦਲ ਵੱਲੋਂ ਸ. ਭਗਤ ਸਿੰਘ ਤੇ ਸਾਥੀ, ਬਾਕੀ ਵੱਖ ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਉਚੇਚੇ ਤੌਰ ਤੇ ਸ਼ਾਮਲ ਸਨ।