Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:31 am

+91 90915 01313 , +91 90916 01313

punjabbanni@gmail.com
punjabbani@yahoo.com

ਪਲਾਸਟਿਕ ਫਰੀ ਪਟਿਆਲਾ ਬਣਾਉਣ ਵੱਲ ਮਜ਼ਬੂਤ ਕਦਮ

ਪਲਾਸਟਿਕ ਫਰੀ ਪਟਿਆਲਾ ਬਣਾਉਣ ਵੱਲ ਮਜ਼ਬੂਤ ਕਦਮ

ਪਟਿਆਲਾ 20 ਜਨਵਰੀ – ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਦਾ ਦ੍ਰਿੜ੍ਹ ਸੰਕਲਪ ਲੈਂਦਿਆਂ ਪਲਾਸਟਿਕ ਨੂੰ ਕਰੋ ਨਾਂਹ, ਕਪੜੇ ਦੇ ਥੈਲੇ ਨੂੰ ਕਰੋ ਹਾਂ ਦਾ ਸਪਸ਼ਟ ਸੰਦੇਸ਼ ਦਿੱਤਾ। ਮੇਅਰ ਦੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ਮੌਕੇ ਪਟਿਆਲਾ ਦੀ ਨਾਮੀ ਸੰਸਥਾ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਹਿਰੂ ਪਾਰਕ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਸੌਂਹ ਚੁਕਵਾਈ । ਉਨ੍ਹਾਂ ਦੱਸਿਆ ਕਿ ਇਹ ਸੰਸਥਾ ਸਮੇਂ-ਸਮੇਂ ‘ਤੇ ਵਾਤਾਵਰਨ ਸੁਰੱਖਿਆ, ਨੋ ਪਲਾਸਟਿਕ ਅਤੇ ਸਫਾਈ ਅਭਿਆਨਾਂ ਦੇ ਨਾਲ-ਨਾਲ ਮੈਡੀਕਲ ਕੈਂਪ, ਅੱਖਾਂ ਦੇ ਆਪਰੇਸ਼ਨ ਆਦਿ ਕਰਵਾਉਂਦੀ ਆ ਰਹੀ ਹੈ। ਇਨ੍ਹਾਂ ਵਲੋ ਹੁਣ ਤਕ ਲਗਭਗ ਤਿੰਨ ਸੌ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਜਰੂਰਤਮੰਦ ਵਿਦਿਆਰਥੀਆਂ ਦੀ ਮਦਦ ਵੀ ਨਿਰੰਤਰ ਕੀਤੀ ਜਾਂਦੀ ਹੈ।
ਇਹ ਸਮਾਗਮ ਨਗਰ ਨਿਗਮ ਪਟਿਆਲਾ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲ ਰਹੀਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਦੇ ਤਹਿਤ ਹੋਇਆ, ਜਿੱਥੇ “ਯੋਗ ਕਰੋ, ਰੋਜ਼ ਕਰੋ, ਰਹੋ ਨਿਰੋਗ” ਮੁਹਿੰਮ ਅਧੀਨ ਯੋਗ ਅਭਿਆਸ ਕਰਨ ਆ ਰਹੀਆਂ ਮਾਵਾਂ-ਭੈਣਾਂ ਨੂੰ ਕਪੜੇ ਦੇ ਥੈਲੇ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਨ ਦੀ ਰੱਖਿਆ ਕਰਨਾ ਸੀ।
ਉਨ੍ਹਾਂ ਨੇ ਦਸਿਆ ਕਿ ਪਹਿਲਾਂ ਘਰਾਂ ਵਿੱਚ ਕਪੜੇ ਦੇ ਥੈਲੇ ਬਣਾਕੇ ਵਰਤੇ ਜਾਂਦੇ ਸਨ, ਜੋ ਵਾਤਾਵਰਨ ਲਈ ਬਿਹਤਰ ਸਨ। ਅੱਜ ਜਦੋਂ ਪੂਰਾ ਵਿਸ਼ਵ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਆਪਣੀ ਪੁਰਾਣੀ ਸੁਚੱਜੀ ਪਰੰਪਰਾ ਨੂੰ ਦੁਬਾਰਾ ਜੀਵਤ ਕਰਨਾ ਚਾਹੀਦਾ ਹੈ। ਉਨ੍ਹਾਂ ਨਵੀਂ ਪੀੜ੍ਹੀ ਨੂੰ ਅੱਗੇ ਆ ਕੇ ਪਲਾਸਟਿਕ ਰਹਿਤ ਸਮਾਜ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਮੇਅਰ ਨੇ ਕਿਹਾ ਕਿ ਜੇ ਅਸੀਂ ਅੱਜ ਜ਼ਿੰਮੇਵਾਰੀ ਨਾ ਲਈ, ਤਾਂ ਭਵਿੱਖ ਗੰਭੀਰ ਖਤਰੇ ਵਿੱਚ ਪੈ ਸਕਦਾ ਹੈ। ਉਨ੍ਹਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਕਪੜੇ ਦੇ ਥੈਲਿਆਂ ਦੀ ਵਰਤੋਂ ਕਰਕੇ ਪਟਿਆਲਾ ਨੂੰ ਸੱਚਮੁੱਚ ਪਲਾਸਟਿਕ ਫਰੀ ਬਣਾਇਆ ਜਾਵੇ।
Advertisement
Advertisement
Advertisement
Advertisement
Scroll to Top