Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ: ਚੇਤਨ ਸਿੰਘ ਜੌੜਾਮਾਜਰਾ

ਸਮਾਣਾ, 20 ਜਨਵਰੀ :  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਸਮਾਣਾ ਅੰਦਰ 15 ਥਾਵਾਂ ਵਿਖੇ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ, ਜਿਸ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਦੇ ਨਾਅਰੇ ਗੂੰਜੇ, ਜਿਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ।

ਇਸ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਅੰਦਰ ਨਸ਼ਿਆਂ ਖ਼ਿਲਾਫ਼ ਅਰੰਭੀਮ ਮੁਹਿੰਮ ਯੁੱਧ ਨਸ਼‌ਿਆਂ ਵਿਰੁੱਧ ਹੁਣ ਲੋਕ ਲਹਿਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ ਅਤੇ ਇਹ ਨਸ਼ਿਆ ਦੀ ਅਲ੍ਹਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਬੁਰਾਈ ਨੂੰ ਜੜੋਂ ਮੁਕਾਉਣ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਐਸ.ਡੀ.ਐਮ ਰਿਚਾ ਗੋਇਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ਇਹ ਪੈਦਲ ਯਾਤਰਾ ਸਮਾਣਾ ਦੇ ਹਰੇਕ ਘਰ ਤੱਕ ਪੁੱਜੇਗੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਇਸ ਮੁਹਿੰਮ ਦਾ ਮੁੱਖ ਮਕਸਦ ਹੈ।

ਸਮਾਣਾ ਦੇ ਜਲਾਲ ਖੇੜਾ, ਕੁਤਬੁਨਪੁਰ, ਮਹਿਮੂਦਪੁਰ, ਮਿਆਲ ਖੁਰਦ, ਨਮਾਦਾ, ਰਨਬੀਰਪੁਰ, ਸੈਦੀਪੁਰ, ਸ਼ੇਰਮਾਜਰਾ, ਸੂਲਰ, ਸੁਲਤਾਨਪੁਰਾ, ਤਰੌੜਾ ਕਲਾਂ, ਟੋਡਰਪੁਰ, ਉਚਾ ਗਾਉਂ, ਬਠੋਈ ਖੁਰਦ ਅਤੇ ਸਮਾਣਾ ਦੀ ਵਾਰਡ ਨੰਬਰ 21 ਸਮਾਣਾ ਵਿਖੇ ਕੱਢੇ ਗਏ ਪੈਦਲ ਮਾਰਚ ਦੌਰਾਨ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਇਸ ਮੌਕੇ ਨਸ਼ਾ ਮੁਕਤੀ ਮੁਹਿੰਮ ਦੇ ਕੋਆਰਡੀਨੇਟਰਾਂ ਗੁਰਪ੍ਰੀਤ਼ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਸਿੰਘ, ਬਿੰਦਰ ਨਾਗਰ, ਗੁਰਸੇਵਕ ਸਿੰਘ, ਰਵਿੰਦਰ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਸਹਿਜਪਾਲ ਸਿੰਘ ਮੰਡ, ਅੰਗਰੇਜ ਸਿੰਘ ਤੋਂ ਇਲਾਵਾ, ਪੰਜਾਬ ਪੁਲਿਸ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Advertisement
Advertisement
Advertisement
Advertisement
Scroll to Top