Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:55 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਦੀ ਅਗਵਾਈ ’ਚ ਨਾਈਟ ਸ਼ੈਲਟਰਾ ਵਿੱਚ ਮੈਡੀਕਲ ਕੈਂਪ

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਦੀ ਅਗਵਾਈ ’ਚ ਨਾਈਟ ਸ਼ੈਲਟਰਾ ਵਿੱਚ ਮੈਡੀਕਲ ਕੈਂਪ

ਪਟਿਆਲਾ, 16 ਜਨਵਰੀ – ਬੀਤੀ ਰਾਤ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ ਤਹਿਤ ਨਿਗਮ ਟੀਮ ਵਲੋਂ ਹੈਲਥ ਅਫਸਰ ਡਾ ਨਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਨਾਈਟ ਸ਼ੈਲਟਰਾ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ, ਜਿਸਦਾ ਮੁੱਖ ਉਦੇਸ਼ ਉੱਥੇ ਰਹਿ ਰਹੇ ਬੇਘਰਾਂ ਜਾ ਜਰੂਰਤਮੰਦ ਲੋਕਾਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣਾ ਸੀ।
ਦੱਸਣ ਯੋਗ ਹੈ ਕਿ ਕੈਂਪ ਦੌਰਾਨ ਨਾਈਟ ਸ਼ੈਲਟਰ ਵਿੱਚ ਰਹਿ ਰਹੇ ਸਾਰੇ ਲੋਕਾਂ ਦੀ ਮੈਡੀਕਲ ਜਾਂਚ ਕੀਤੀ ਗਈ। ਡਾਕਟਰੀ ਟੀਮ ਵੱਲੋਂ ਬਲੱਡ ਪ੍ਰੈਸ਼ਰ, ਸ਼ੁਗਰ, ਬੁਖਾਰ, ਸਾਹ ਦੀਆਂ ਸਮੱਸਿਆਵਾਂ, ਖਾਂਸੀ-ਜ਼ੁਕਾਮ ਅਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਹਰ ਮਰੀਜ਼ ਨੂੰ ਉਸਦੀ ਬਿਮਾਰੀ ਦੇ ਅਨੁਸਾਰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ’ਤੇ ਐਸ.ਡੀ.ਓ. ਸ਼੍ਰੀ ਅਮਰਿੰਦਰ ਸਿੰਘ ਅਤੇ ਕਮਿਊਨਟੀ ਆਰਗੇਨਾਈਜ਼ਰ ਸ਼੍ਰੀ ਮੋਹਿਤ ਸ਼ਰਮਾ ਵੀ ਮੋਜੂਦ ਰਹੇ ।
ਗੱਲਬਾਤ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਜਰੂਰਤਮੰਦ ਅਤੇ ਬੇਘਰ ਲੋਕ ਸਭ ਤੋਂ ਵੱਧ ਬਿਮਾਰੀਆਂ ਦੇ ਖ਼ਤਰੇ ਵਿੱਚ ਹੁੰਦੇ ਹਨ। ਨਗਰ ਨਿਗਮ ਦੀ ਇਹ ਪਹਿਲ ਹੈ ਕਿ ਨਾਈਟ ਸ਼ੈਲਟਰਾਂ ਵਿੱਚ ਰਹਿ ਰਹੇ ਹਰ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਈਆਂ ਜਾਣ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਕੋਈ ਵੀ ਵਿਅਕਤੀ ਬਿਨਾਂ ਇਲਾਜ ਦੇ ਨਾ ਰਹਿ ਜਾਵੇ।
ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਨਾਈਟ ਸ਼ੈਲਟਰਾਂ ਵਿੱਚ ਸਾਫ਼ ਸਫ਼ਾਈ, ਪੀਣ ਵਾਲਾ ਪਾਣੀ, ਕੰਬਲ ਅਤੇ ਬਿਸਤਰੇ ਦੇ ਨਾਲ-ਨਾਲ ਹੁਣ ਨਿਯਮਤ ਤੌਰ ’ਤੇ ਮੈਡੀਕਲ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਦੀ ਸਿਹਤ ’ਤੇ ਲਗਾਤਾਰ ਧਿਆਨ ਦਿੱਤਾ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਬੇਘਰ ਵਿਅਕਤੀ ਨੂੰ ਦੇਖਣ, ਤਾਂ ਉਸਨੂੰ ਨਾਈਟ ਸ਼ੈਲਟਰ ਅਤੇ ਉੱਥੇ ਮਿਲ ਰਹੀਆਂ ਸਹੂਲਤਾਂ ਬਾਰੇ ਜਰੂਰ ਜਾਣਕਾਰੀ ਦੇਣ।
Advertisement
Advertisement
Advertisement
Advertisement
Scroll to Top