Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 10:46 am

+91 90915 01313 , +91 90916 01313

punjabbanni@gmail.com
punjabbani@yahoo.com

ਘਰੇਲੂ ਕਲੇਸ਼ ਨੇ ਲੈ ਲਈ ਜਾਨ, ਦੋ ਧੀਆਂ ਦੀ ਮਾਂ ਨੇ ਮਾਰੀ ਨਹਿਰ ਵਿਚ ਛਾਲ, ਮੌਤ

ਘਰੇਲੂ ਕਲੇਸ਼ ਨੇ ਲੈ ਲਈ ਜਾਨ, ਦੋ ਧੀਆਂ ਦੀ ਮਾਂ ਨੇ ਮਾਰੀ ਨਹਿਰ ਵਿਚ ਛਾਲ, ਮੌਤ

ਰਾਜਪੁਰਾ, 16 ਜਨਵਰੀ : ਪਿੰਡ ਸਾਹਲ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਧੀਆਂ ਦੀ ਮਾਂ ਇਕ ਮਹਿਲਾ ਨੇ ਘਰੇਲੂ ਕਲੇਸ ਤੋ ਤੰਗ ਪਰੇਸ਼ਾਨ ਹੋ ਕੇ ਨਹਿਰ ਵਿਚ ਛਲਾਗ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕਾ ਦੀ ਪਛਾਣ 34 ਸਾਲਾ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਦੋ ਧੀਆਂ ਦੀ ਮਾਂ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਅਮਨਦੀਪ ਕੌਰ ਦਾ ਵਿਆਹ ਰਾਜਪੁਰਾ ਤੋਂ ਪਿੰਡ ਸਾਹਲ ਵਿੱਚ ਹੋਇਆ ਸੀ। ਕਾਫ਼ੀ ਸਮੇਂ ਤੋਂ ਘਰੇਲੂ ਕਲੇਸ਼ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। 13 ਜਨਵਰੀ ਨੂੰ ਉਹ ਘਰੋਂ ਐਕਟਿਵਾ ’ਤੇ ਨਿਕਲੀ ਅਤੇ ਬਾਅਦ ਵਿੱਚ ਖੇੜੀ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਅੱਜ ਮ੍ਰਿਤਕਾ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Scroll to Top