Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.)

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.)

ਪਟਿਆਲਾ, 2 ਫਰਵਰੀ : ‘ਆਰਥਿਕ ਪੱਖੋਂ ਨਿਸ਼ਚਿੰਤ ਕਰਮਚਾਰੀ ਹੀ ਅਦਾਰੇ ਦੀ ਤਰੱਕੀ ਵਿੱਚ ਬਿਹਤਰ ਯੋਗਦਾਨ ਪਾ ਸਕਦੇ ਹਨ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਨਾਲ਼ ਅੱਜ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਵੱਲੋਂ ਕੀਤੇ ਗਏ ਇਕਰਾਰਨਾਮੇ (ਐੱਮ. ਓ.ਯੂ.) ਮੌਕੇ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਇਸ ਇਕਰਾਰਨਾਮੇ ਤੇ ਐੱਸ.ਬੀ.ਆਈ. ਤੋਂ  ਡਿਪਟੀ ਜਨਰਲ ਮੈਨੇਜਰ ਸ਼੍ਰੀ ਰਵਿੰਦਰ ਕੁਮਾਰ ਗੁਪਤਾ ਨੇ ਹਸਤਾਖ਼ਰ ਕੀਤੇ ਜਦੋਂ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਨੇ ਸਹੀ ਪਾਈ। ਜ਼ਿਕਰਯੋਗ ਹੈ ਕਿ ਇਸ ਇਕਰਾਰਨਾਮੇ ਤਹਿਤ ਯੂਨੀਵਰਸਿਟੀ ਦੇ ਰੈਗੂਲਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਅਤੇ ਪੈਨਸ਼ਨਰ ਸਾਡੀ ਸੰਸਥਾ ਦੀ ਅਸਲ ਤਾਕਤ ਹਨ। ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਆਪਣੇ ਸਟਾਫ਼ ਨੂੰ ਅਜਿਹਾ ਮਾਹੌਲ ਦੇਣਾ ਹੈ ਜਿੱਥੇ ਉਹ ਆਰਥਿਕ ਪੱਖੋਂ ਨਿਸ਼ਚਿੰਤ ਹੋ ਕੇ ਯੂਨੀਵਰਸਿਟੀ ਦੀ ਤਰੱਕੀ ਵਿੱਚ  ਯੋਗਦਾਨ ਪਾ ਸਕਣ। ਉਨ੍ਹਾਂ ਐੱਸ. ਬੀ. ਆਈ. ਦੇ ਸਾਰੇ ਅਧਿਕਾਰੀਆਂ ਇਸ ਸਬੰਧੀ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਐੱਸ.ਬੀ.ਆਈ. ਪਟਿਆਲਾ ਤੋਂ ਰੀਜਨਲ ਮੈਨੇਜਰ ਸ਼੍ਰੀ ਰਮੇਸ਼ ਕੁਮਾਰ ਨੇਗੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਵਿੱਤ ਅਫ਼ਸਰ ਡਾ. ਬੀ.ਬੀ. ਸਿੰਗਲਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।
ਪੰਜਾਬੀ ਯੂਨੀਵਰਸਿਟੀ ਸਥਿਤ ਐੱਸ.ਬੀ.ਆਈ. ਸ਼ਾਖਾ ਦੇ ਚੀਫ਼ ਮੈਨੇਜਰ ਸਿ਼ਵਾਨੀ ਰਜਤ ਸ਼ਰਮਾ ਨੇ ਇਕਰਾਰਨਾਮੇ ਦੀਆਂ ਸ਼ਰਤਾਂ ਬਾਰੇ ਵਿਸਥਾਰ ਵਿੱਚ ਗੱਲ ਕਰਦਅਿਾਂ ਦੱਸਿਆ ਕਿ ਜੇਕਰ ਨੌਕਰੀ ਦੌਰਾਨ ਕਿਸੇ ਵੀ ਕਰਮਚਾਰੀ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਵਾਰਿਸਾਂ ਨੂੰ 10 ਲੱਖ ਰੁਪਏ ਦੀ ਲਾਈਫ਼ ਟਰਮ ਬੀਮਾ ਰਾਸ਼ੀ ਬੈਂਕ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਐਕਸੀਡੈਂਟਲ ਬੀਮਾ ਰਾਸ਼ੀ ਦਾ 1.6 ਕਰੋੜ ਰੁਪਏ ਦਾ ਕਵਰ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਡਿਸੇਬਲਟੀ ਕਵਰ ਆਦਿ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਇਕਰਾਰਨਾਮੇ ਵਿੱਚ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਕਰਾਰਨਾਮੇ ਉਪਰੰਤ ਕਰਮਚਾਰੀਆਂ ਦੇ ਏ.ਟੀ.ਐੱਮ. ਦੇ ਚਾਰਜਜ਼ ਵੀ 50 ਫ਼ੀਸਦੀ ਘੱਟ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਕਰਮਚਾਰੀਆਂ ਦੇ ਪਰਿਵਾਰ ਲਈ ਵੀ ਬਹੁਤ ਸਾਰੀਆਂ ਸਹੂਲਤਾਂ ਹੋਣਗੀਆਂ। ਕਰਮਚਾਰੀਆਂ ਲਈ ਲੌਕਰ ਦੀ ਫੀਸ ਵਿੱਚ 50 ਫ਼ੀਸਦੀ ਜਦੋਂ ਕਿ ਪਰਿਵਾਰਕ ਮੈਂਬਰ ਦੀ ਲੌਕਰ ਫ਼ੀਸ ਵਿੱਚ 10 ਫ਼ੀਸਦੀ ਛੋਟ ਮਿਲੇਗੀ। ‘ਰਿਸ਼ਤੇ ਸਕੀਮ’ ਤਹਿਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਖਾਤਾ ਭਾਵੇਂ ਪੂਰੇ ਭਾਰਤ ਵਿੱਚ ਕਿਸੇ ਵੀ ਐੱਸ.ਬੀ.ਆਈ.ਸ਼ਾਖਾ ਵਿੱਚ ਹੋਵੇ, ਉਹ ਵੀ ਕਰਮਚਾਰੀਆਂ ਵਾਂਗ ਮੁਫ਼ਤ ਆਰ.ਟੀ.ਜੀ.ਐੱਸ. ਸੇਵਾਵਾਂ,ਮੁਫ਼ਤ ਐੱਨ.ਈ.ਐੱਫ.ਟੀ. ਸੇਵਾਵਾਂ, ਮੁਫ਼ਤ ਚੈੱਕ-ਬੁੱਕ ਆਦਿ ਦੇ ਲਾਭ ਸਬੰਧੀ ਸਹੂਲਤ ਪ੍ਰਾਪਤ ਕਰ ਸਕਣਗੇ। ਇਸੇ ਤਰ੍ਹਾਂ ਐੱਸ.ਬੀ.ਆਈ. ਦੇ ਸਿਹਤ ਬੀਮਾ (ਹੈਲਥ ਕਵਰ ਸਫਾਇਰ) ਦੀ ਪ੍ਰੀਮੀਅਮ ਰਾਸ਼ੀ ਵਿੱਚ ਵੀ ਤਕਰੀਬਨ 50 ਫ਼ੀਸਦੀ ਤੱਕ ਦੀ ਛੋਟ ਮਿਲੇਗੀ। ਇਹ ਸਾਰੀਆਂ ਸਹੂ਼ਲਤਾਂ ਸਿਰਫ਼ ਪੰਜਾਬੀ ਯੂਨੀਵਰਸਿਟੀ ਵਿਚਲੀ ਸ਼ਾਖਾ ਵਿੱਚ ਹੀ ਉਪਲਬਧ ਨਹੀਂ ਰਹਿਣਗੀਆਂ ਬਲਕਿ ਪੂਰੇ ਦੇਸ ਵਿੱਚ ਹਰੇਕ ਐੱਸ.ਬੀ.ਆਈ. ਸ਼ਾਖਾ ਵਿੱਚ ਮਿਲਣਗੀਆਂ।
Scroll to Top