Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:29 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ

ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ

ਪਟਿਆਲਾ, 2 ਫਰਵਰੀ – ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਗਰ ਨਿਗਮ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਹੁਣ ਹਰ ਮਹੀਨੇ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਅਤੇ ਸੁਖਾਵੇਂ ਢੰਗ ਨਾਲ ਤਰਜੀਹ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇਗਾ।
ਮੀਟਿੰਗ ਵਿੱਚ ਇਹ ਵੀ ਨਿਰਧਾਰਤ ਕੀਤਾ ਗਿਆ ਕਿ ਹਰ ਮਹੀਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਵਿਸਥਾਰ ਨਾਲ ਗੱਲਬਾਤ ਕਰਕੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਤਿਆਰ ਕੀਤੀ ਜਾਵੇਗੀ। ਇਸ ਰਿਪੋਰਟ ਦੇ ਆਧਾਰ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨਾਲ ਜੁੜੇ ਕੰਮ ਬਿਨਾਂ ਕਿਸੇ ਦੇਰੀ ਦੇ, ਆਸਾਨ ਅਤੇ ਪਹਿਲ ਦੇ ਅਧਾਰ ’ਤੇ ਨਿਪਟਾਏ ਜਾਣ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ, ਸੜਕਾਂ, ਸਟ੍ਰੀਟ ਲਾਈਟਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ’ਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਹਰ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਨਾਲ ਨਾ ਸਿਰਫ਼ ਕੰਮਾਂ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ, ਸਗੋਂ ਜ਼ਿੰਮੇਵਾਰੀਆਂ ਦੀ ਨਿਗਰਾਨੀ ਵੀ ਹੋਰ ਮਜ਼ਬੂਤ ਹੋਵੇਗੀ।
ਕਮਿਸ਼ਨਰ ਨੇ ਕਿਹਾ ਕਿ ਮੁਲਾਜ਼ਮਾਂ ਤੋਂ ਲੀਤੀਆਂ ਜਾਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਨਾਲ ਕੰਮਕਾਜ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ ਅਤੇ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਮੀਟਿੰਗ ਦੌਰਾਨ ਮੇਅਰ ਅਤੇ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪ੍ਰੋਪਰਟੀ ਟੈਕਸ ਵੀ ਸਮੇਂ ਸਿਰ ਅਦਾ ਕੀਤਾ ਜਾਵੇ, ਤਾਂ ਜੋ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਣ ਵਿੱਚ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਟੈਕਸ ਰਾਹੀਂ ਮਿਲਣ ਵਾਲੀ ਰਕਮ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ’ਤੇ ਹੀ ਖਰਚ ਕੀਤੀ ਜਾਂਦੀ ਹੈ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲਦਾ ਹੈ।
ਅੰਤ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਨਗਰ ਨਿਗਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਅਤੇ ਸ਼ਹਿਰ ਨੂੰ ਸਾਫ਼, ਸੁਥਰਾ ਅਤੇ ਵਿਕਸਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
Advertisement
Advertisement
Advertisement
Advertisement
Scroll to Top