Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ

ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ , 3 ਫਰਵਰੀ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਅਧੀਨ ਸਵਰਗ ਧਾਮ, ਇਸਲਾਮਪੁਰ ਰੋਡ, ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮੜਕਨ,  ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਹਰ ਬਜ਼ੁਰਗ ਨੂੰ ਇਸਨੂੰ ਆਪਣੀ ਦਿਨਚਰੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਕੈਂਪ ਦੌਰਾਨ ਤਜਰਬੇਕਾਰ ਯੋਗਾ ਮਾਹਿਰਾਂ ਵੱਲੋਂ ਬਜ਼ੁਰਗਾਂ ਲਈ ਸੁਰੱਖਿਅਤ ਅਤੇ ਲਾਭਕਾਰੀ ਆਸਨ, ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਸਰਾਹਣਯੋਗ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ।

Advertisement
Advertisement
Advertisement
Advertisement
Scroll to Top