Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਪਟਿਆਲਾ 3 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪੁੱਜੇ। ਨਤਮਸਤਕ ਹੋਣ ਮੌਕੇ ਬਿਕਰਮ ਮਜੀਠੀਆ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵਿਧਾਇਕ ਗੁਨੀਵ ਕੌਰ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦੇ ਲੀਡਰ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨਾਂ ਨੇ ਵੀ ਸ਼ਿਰਕਤ ਕੀਤੀ ਅਤੇ ਬਿਕਰਮ ਸਿੰਘ ਮਜੀਠੀਆ ਨੇ ਗੁਰੂ ਦਰਬਾਰ ਵਿਚ ਗੁਰਬਾਣੀ ਅਤੇ ਕਥਾ ਦਾ ਆਨੰਦ ਵੀ ਮਾਣਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਦਿਲਜੀਤ ਸਿੰਘ ਚੀਮਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵਾਨ ਸਿੰਘ ਸਿਆਲਕਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਮੇਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਮੈਨੇਜਰ ਭਾਗ ਸਿੰਘ ਆਦਿ ਨੇ ਸਿਰੋਪਾਓ ਭੇਂਟ ਕੀਤਾ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ, ਸ਼ਹਿਰੀ ਪ੍ਰਧਾਨ ਅਮਿੱਤ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ, ਰਾਜਿੰਦਰ ਸਿੰਘ ਵਿਰਕ, ਸੁਖਮਨ ਸਿੰਘ ਸਿੱਧੂ, ਸੁਖਵਿੰਦਰਪਾਲ ਸਿੰਘ ਮਿੰਟਾ, ਜਥੇਦਾਰ ਸੁਖਜੀਤ ਸਿੰਘ ਬਘੌਰਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਨੌਜਵਾਨ ਆਦਿ ਵੀ ਸ਼ਾਮਲ ਸਨ। ਇਸ ਮੌਕੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਸਾਰਿਆਂ ਦੇ ਸਾਹਮਣੇ ਆਉਣ ਦਾ ਮੌਕਾ ਮਿਲਿਆ ਅਤੇ ਭਵਿੱਖ ਵਿਚ ਗੁਰੂ ਸਾਹਿਬ ਨੇ ਨੇ ਸੱਚ ਅਤੇ ਝੂਠ ਦਾ ਨਿਬੇੜਾ ਕਰ ਦੇਣਾ ਹੈ। ਉਨ੍ਹਾਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਆਗੂ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨਾਂ ਦਾ ਵੀ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top