Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 9:19 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ

ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਵਿੱਚ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਨਾਲ ਪੁਲਿਸ ਚੌਂਕੀ ਅੰਦਰ ਹੋਈ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਤਾਜਾ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨੋਟਿਸ ਲੈਣ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ ਸਿੱਖ ਧਰਮ ਬਾਰੇ ਅਪਮਾਨਜਨਕ ਬੋਲ ਬੋਲਣ ਵਾਲੇ ਵਿਅਕਤੀਆਂ ਖਿਲਾਫ ਲੁਧਿਆਣਾ ਦੇ ਡਿਵੀਜ਼ਨ ਨੰਬਰ 8 ਪੁਲਿਸ ਥਾਣੇ ਵਿੱਚ ਦੋ ਅਲੱਗ-ਅਲੱਗ ਪਰਚੇ ਦਰਜ ਕੀਤੇ ਗਏ ਹਨ।

ਦਸ ਦਈਏ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਰੁਖ ਅਖਤਿਆਰ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਦੋ ਵੱਖ-ਵੱਖ ਕੇਸ ਦਰਜ ਕਰ ਲਏ ਹਨ। ਪੁਲਿਸ ਵੱਲੋਂ ਅਗਲੀ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਲੁਧਿਆਣਾ ਨਿਵਾਸੀ ਰਣਜੋਤ ਸਿੰਘ, ਜੋ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ, ਸ਼ਹਿਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਦਾ ਦੂਜੀ ਗੱਡੀ ਨਾਲ ਹਲਕਾ ਟੱਕਰ ਹੋ ਗਿਆ।

ਉਨ੍ਹਾਂ ਦੱਸਿਆ ਕਿ ਟੱਕਰ ਤੋਂ ਬਾਅਦ ਦੂਜੀ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਨੇ ਰਣਜੋਤ ਸਿੰਘ ਨੂੰ ਘੇਰ ਕੇ ਉਸ ਨਾਲ ਬਦਸਲੂਕੀ ਕੀਤੀ। ਦੋਸ਼ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਉਸ ਦੀ ਕਾਰ ’ਤੇ ਲੱਗੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਤਸਵੀਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਸਿੱਖ ਧਰਮ ਖਿਲਾਫ ਅਪਮਾਨਜਨਕ ਟਿੱਪਣੀਆਂ ਵੀ ਕੀਤੀਆਂ, ਜਿਸਤੋ ਬਾਅਦ ਪੁਲਸ ਵਲੋ ਵੀ ਉਸ ਨਾਲ ਕੁਟਮਾਰ ਕੀਤੀ ਗਈ, ਜਿਸ ਕਾਰਨ ਹੁਣ ਮਾਮਲਾ ਦਰਜ ਕੀਤਾ ਗਿਆ ਹੈ।

 

Scroll to Top