Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:52 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਵਿੱਚ ਇਕ ਕਾਰ ਸ਼ੋਰੂਮ ਵਿਖੇ ਤੈਨਾਤ ਇਕ ਪੁਲਸ ਕਾਂਸਟੇਬਲ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸਨੂੰ ਲੈ ਕੇ ਅਧਿਕਾਰੀਆਂ ਨੇ ਜਾਂਚ ਸੁਰੂ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਮ੍ਰਿਤਕ ਦੀ ਪਛਾਣ 25 ਸਾਲਾ ਅਨੂਸ਼ ਮਸੀਹ ਵਜੋਂ ਹੋਈ ਹੈ, ਜੋ ਡਿਊਟੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਪੁਲੀਸ ਅਧਿਕਾਰੀਆਂ ਮੁਤਾਬਕ ਅਨੂਸ਼ ਮਸੀਹ ਨੂੰ ਗਰਦਨ ਵਿੱਚ ਗੋਲੀ ਲੱਗੀ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਹਾਲਤ ਨਾਜ਼ੁਕ ਹੋ ਗਈ ਅਤੇ ਬਾਅਦ ਵਿੱਚ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਦੱਸਿਆ ਗਿਆ ਹੈ ਕਿ ‘ਆਰਏਸੀ ਲਗਜ਼ਰੀ ਕਾਰਜ਼’ ਸ਼ੋਰੂਮ ਦੇ ਮਾਲਕ ਨੂੰ ਇੱਕ ਗੈਂਗਸਟਰ ਵੱਲੋਂ ਵਸੂਲੀ ਸਬੰਧੀ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਪੁਲੀਸ ਵੱਲੋਂ ਸੁਰੱਖਿਆ ਵਜੋਂ ਚਾਰ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਦੋ ਸ਼ੋਰੂਮ ਅਤੇ ਦੋ ਮਾਲਕ ਦੇ ਘਰ ’ਤੇ ਡਿਊਟੀ ਕਰ ਰਹੇ ਸਨ।

ਇਸ ਘਟਨਾ ਵੇਲੇ ਅਨੂਸ਼ ਮਸੀਹ ਸ਼ੋਰੂਮ ਦੇ ਬਾਹਰ ਖੜ੍ਹੀ ਇੱਕ ਕਾਰ ਵਿੱਚ ਬੈਠਾ ਹੋਇਆ ਸੀ। ਉਸ ਨੇ ਆਪਣੇ ਨਾਲ ਤਾਇਨਾਤ ਦੂਜੇ ਕਾਂਸਟੇਬਲ ਨੂੰ ਪਾਣੀ ਲਿਆਉਣ ਲਈ ਭੇਜਿਆ। ਇਸ ਦੌਰਾਨ ਅਚਾਨਕ ਗੋਲੀ ਚੱਲੀ, ਜੋ ਸਿੱਧੀ ਅਨੂਸ਼ ਦੀ ਗਰਦਨ ਵਿੱਚ ਲੱਗ ਗਈ। ਕੁਝ ਸਮੇਂ ਬਾਅਦ ਜਦੋਂ ਸਾਥੀ ਵਾਪਸ ਆਇਆ ਤਾਂ ਉਸ ਨੇ ਅਨੂਸ਼ ਨੂੰ ਕਾਰ ਦੀ ਸੀਟ ’ਤੇ ਖੂਨ ਨਾਲ ਲੱਥਪੱਥ ਪਾਇਆ, ਜਿਸਦੀ ਬਾਅਦ ਵਿਚ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੇ ਜਾਂਚ ਸੁਰੂ ਕਰ ਦਿਤੀ ਹੈ।

Advertisement
Advertisement
Advertisement
Advertisement
Scroll to Top