Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:31 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ

ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ 'ਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ

ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ‘ਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ
-ਦੋ ਮਹੀਨਿਆਂ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ‘ਚ 296 ਬੇਸਹਾਰਾ ਘੁੰਮਦੇ ਪਸ਼ੂ ਫੜਕੇ ਗਊਸ਼ਾਲਾਵਾਂ ‘ਚ ਪਹੁੰਚਾਏ
-ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਸਮੇਤ ਪਸ਼ੂ ਫੜਨ ਦੀ ਮੁਹਿੰਮ ਹੋਰ ਤੇਜ ਕੀਤੀ ਜਾਵੇਗੀ -ਸਾਕਸ਼ੀ ਸਾਹਨੀ
ਪਟਿਆਲਾ, 29 ਅਗਸਤ:
ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਬਾਰੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ।
ਇਸੇ ਤਹਿਤ ਉਲੀਕੀ ਗਈ ਵਿਆਪਕ ਯੋਜਨਾ ‘ਤੇ ਕੰਮ ਕਰਦਿਆਂ ਪਹਿਲਾਂ ਜ਼ਿਲ੍ਹੇ ਵਿੱਚ ਸੜਕਾਂ ਉਪਰ ਫਿਰਦੇ ਸਾਰੇ ਪਸ਼ੂਆਂ ਦਾ ਸਰਵੇ ਕਰਕੇ ਗਿਣਤੀ ਕਰਵਾਈ ਗਈ ਸੀ ਅਤੇ ਹੁਣ ਇਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਅਤੇ ਏ.ਡੀ.ਸੀ ਸ਼ਹਿਰੀ ਵਿਕਾਸ ਵੱਲੋਂ ਇਸ ਕੰਮ ਦਾ ਰੋਜ਼ਾਨਾ ਜਾਇਜ਼ਾ ਲੈਣ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਖ਼ੁਦ ਇਸ ਕੰਮ ਦੀ ਹਫ਼ਤਾਵਾਰੀ ਮੋਨੀਟਰਿੰਗ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਹੀ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਨੇ ਹੁਣ ਤੱਕ 230 ਦੇ ਕਰੀਬ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਹੈ। ਜਦਕਿ ਇਨ੍ਹਾਂ ਦੋ ਮਹੀਨਿਆਂ ਅੰਦਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਵੀ 66 ਪਸ਼ੂ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰੋਜ਼ਾਨਾ ਦੇ ਆਧਾਰ ‘ਤੇ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਕਮੇਟੀਆਂ ਵਿੱਚ ਜ਼ਿਲ੍ਹੇ ਅੰਦਰ ਕਰੀਬ 518 ਪਸ਼ੂ ਹੋਰ ਹਨ, ਜਿਨ੍ਹਾਂ ਨੂੰ ਫੜਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top