Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ

ਪਟਿਆਲਾ, 1 ਫਰਵਰੀ 2026 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ ‘ਤੇ ਪੰਜਾਬ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨਾਲ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਜੀ ਦੇ ਪੰਜਾਬ ਆਉਣ ‘ਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਗੁਰੂ ਸਾਹਿਬ ਦੇ ਕਰੋੜਾਂ ਸ਼ਰਧਾਲੂਆਂ ਲਈ ਮਾਣ ਵਾਲੀ ਗੱਲ ਦੱਸਿਆ।

ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕਰਨਾ ਪੰਜਾਬ ਦੀਆਂ ਧਾਰਮਿਕ ਰਵਾਇਤਾਂ ਅਤੇ ਸਮਾਜ ਸੇਵਾ ਨੂੰ ਦਿੱਤਾ ਗਿਆ ਇੱਕ ਬਹੁਤ ਵੱਡਾ ਸਨਮਾਨ ਹੈ। ਉਨ੍ਹਾਂ ਪੰਜਾਬ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਭਾਰੀ ਹੁਲਾਰਾ ਮਿਲੇਗਾ ਅਤੇ ਪੰਜਾਬ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋਵੇਗਾ।

ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਜੀ ਦੇ ਮਨ ਵਿੱਚ ਸਿੱਖ ਧਰਮ ਅਤੇ ਪੰਜਾਬ ਪ੍ਰਤੀ ਅਥਾਹ ਪਿਆਰ ਤੇ ਸਤਿਕਾਰ ਹੈ, ਜਿਸ ਕਾਰਨ ਉਹ ਹਮੇਸ਼ਾ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਅੱਜ ਦਾ ਇਹ ਦੌਰਾ ਪੰਜਾਬੀਆਂ ਪ੍ਰਤੀ ਉਨ੍ਹਾਂ ਦੀ ਸੁਹਿਰਦਤਾ ਅਤੇ ਲਗਾਅ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ।

Scroll to Top