Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 29 August, 2023, 07:00 PM

ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ
-ਦੋ ਵਿਧਾਇਕਾਂ ਅਤੇ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਨੇ ਕੀਤੀ ਸ਼ਿਰਕਤ
-ਵਿਧਾਇਕ ਗੁਰਲਾਲ ਘਨੌਰ ਨੇ ਖੇਡਿਆ ਵਾਲੀਬਾਲ ਮੈਚ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਮਨਾਇਆ ਗਿਆ। ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਖਿਡਾਰੀ ਸਵ. ਮੇਜਰ ਧਿਆਨ ਚੰਦ ਨੂੰ ਸਮਰਪਿਤ ਇਸ ਦਿਵਸ ਦੀ ਸਵੇਰ ਮੌਕੇ ਸ਼ੁਰੂ ਹੋਏ ਪ੍ਰੋਗਰਾਮ ਵਿੱਚ ਸ੍ਰ. ਹਰਮੀਤ ਸਿੰਘ ਪਠਾਣਮਾਜਰਾ, ਐੱਮ.ਐੱਲ.ਏ ਸਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਘਨੌਰ ਹਲਕੇ ਦੇ ਐੱਮ.ਐੱਲ.ਏ.,ਸਰ. ਗੁਰਲਾਲ ਸਿੰਘ ਘਨੌਰ ਅਤੇ ਭਾਰਤ ਦੀ ਪ੍ਰਸਿੱਧ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਡਾ. ਰੂਪਾ ਸੈਣੀ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਵਿਭਾਗ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰ. ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ, ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਸ੍ਰ. ਗੁਰਲਾਲ ਸਿੰਘ ਘਨੌਰ ਨੇ ਇਸ ਮੌਕੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਸਰਕਾਰ ਖੇਡ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਦੂਜੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਵੱਲੋਂ ਕੌਮੀ ਖੇਡ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ।
ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਡਾ. ਨਿਸ਼ਾਨ ਸਿੰਘ ਦਿਓਲ ਨੇ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ, ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਭਗ ਹਰ ਇਨਸਾਨ ਤਣਾਅ ਭਰੀ ਜ਼ਿੰਦਗੀ ਜੀ ਰਿਹਾ ਹੈ ਅਤੇ ਖੇਡਾਂ ਹੀ ਇਸ ਤਰ੍ਹਾਂ ਦੇ ਜੀਵਨ ਤੋਂ ਰਾਹਤ ਪਾਉਣ ਦਾ ਇੱਕ ਮਾਤਰ ਜ਼ਰੀਆ ਹਨ।
ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਸਮੂਹ ਮਹਿਮਾਨਾਂ ਵੱਲੋਂ ਹਾਕੀ ਦੇ ਜਾਦੂਗਰ, ਮੇਜਰ ਧਿਆਨ ਚੰਦ ਦੀ ਸਦੀਵੀ ਵਿਰਾਸਤ ਨੂੰ ਫੁੱਲਾਂ ਦੀ ਸ਼ਰਧਾਜਲੀ ਭੇਂਟ ਕੀਤੀ ਗਈ।
ਇਸ ਤੋਂ ਉਪਰੰਤ ਅੰਤਰ ਹਾਊਸ ਮਾਰਚ ਪਾਸਟ ਕਰਵਾਇਆ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਵਿਚਕਾਰ ਦੋਸਤਾਨਾ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ। ਵਿਧਾਇਕ ਗੁਰਲਾਲ ਘਨੌਰ ਨੇ ਵੀ ਇਸ ਵਾਲੀਬਾਲ ਮੈਚ ਵਿੱਚ ਖਿਡਾਰੀ ਵਜੋਂ ਸ਼ਿਰਕਤ ਕੀਤੀ।
ਮਾਰਚ ਪਾਸਟ ਵਿੱਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਅੰਤ ਵਿੱਚ ਵਿਭਾਗ ਦੇ ਮੁਖੀ, ਡਾ. ਅਮਰਪ੍ਰੀਤ ਸਿੰਘ ਵੱਲੋਂ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਅਜਿਹੇ ਸਮਾਗਮਾਂ ਨੂੰ ਸਮੇਂ-ਸਮੇਂ ਤੇ ਆਯੋਜਿਤ ਕਰਦਾ ਰਹੇਗਾ ਤਾਂ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਨਾਮ ਪੂਰੇ ਭਾਰਤ ਵਿੱਚ ਵਧਦਾ ਰਹੇ।



Scroll to Top