Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 3:47 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ

ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ

ਪਟਿਆਲਾ, 6 ਫਰਵਰੀ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖਾਸ ਤੌਰ ਉਤੇ ਤ੍ਰਿਪੜੀ ਏਰੀਏ ਵਿੱਚ ਸਫਾਈ ਸਬੰਧੀ ਅਚਨਚੇਤ ਚੈਕਿੰਗ ਕੀਤੀ। ਸ਼ਹਿਰ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਸੜਕਾਂ, ਗਲੀਆਂ, ਸਰਵਜਨਿਕ ਥਾਵਾਂ ਅਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਜਾਂਚ ਕੀਤੀ ।

ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦਾ ਮਕਸਦ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣਾ ਹੈ, ਜਿਸ ਲਈ ਨਾਗਰਿਕਾਂ ਦੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਇਸ ਦੌਰਾਨ ਇਲਾਕੇ ਦੇ ਕੌਸਲਰਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਫਾਈ ਸਬੰਧੀ ਸ਼ੰਤੁਸ਼ਟੀ ਪ੍ਰਗਟ ਕੀਤੀ। ਚੈਕਿੰਗ ਦੌਰਾਨ ਏਰੀਏ ਦੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਮੌਜੂਦ ਸਨ।

ਕਮਿਸ਼ਨਰ ਵੱਲੋਂ ਚੈਕਿੰਗ ਦੌਰਾਨ ਖਾਸ ਤੌਰ ’ਤੇ ਇਲਾਕੇ ਦੀ ਸਾਫ਼-ਸਫਾਈ, ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਕੂੜੇ ਨੂੰ ਵੱਖੋ-ਵੱਖ ਕਰਨ ’ਤੇ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਵੇਸਟ ਪਿੱਕਰ ਨੂੰ ਸੌਂਪਣ।

ਨਗਰ ਨਿਗਮ ਕਮਿਸ਼ਨਰ ਨੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਨੂੰ ਤਾੜਨਾ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਸਾਫ਼-ਸਫਾਈ ਅਤੇ ਸੈਗਰੀਗੇਸ਼ਨ ਨੂੰ ਲਾਗੂ ਕਰਨ ਲਈ ਨਿਯਮਤ ਤੌਰ ’ਤੇ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।

Scroll to Top