Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਦੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ “ਮਾਪਿਆਂ ਦੀ ਵਰਕਸ਼ਾਪ-2” ਪ੍ਰੋਗਰਾਮ ਅਧੀਨ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਇਸ ਮੌਕੇ ਵਿਧਾਇਕ ਕੋਹਲੀ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕੌਂਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਹਰਮਨ ਸੰਧੂ, ਰਮਨਪ੍ਰੀਤ ਕੌਰ ਕੋਹਲੀ, ਐਸ.ਐਮ.ਸੀ.ਕਮੇਟੀ ਦੇ ਸਿੱਖਿਆ ਮਾਹਿਰ ਸ. ਰਵਿੰਦਰਪਾਲ ਕੋਹਲੀ ਜੋਨੀ ਅਤੇ ਹਰਜੀਤ ਕੌਰ ਸਮੇਤ ਸਿੱਖਿਆ ਕੁਆਰਡੀਨੇਟਰ ਯੋਗੇਸ਼ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੀ ਮੌਜੂਦ ਸਨ।

ਇਸ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ ਹੈ ਅਤੇ ਅੱਜ ਸਾਡੇ ਸਰਕਾਰੀ ਸਕੂਲ ਕਿਸੇ ਪ੍ਰਾਈਵੇਟ ਸਕੂਲ ਤੋਂ ਪਿੱਛੇ ਨਾ ਰਹਿ ਕੇ ਸਗੋਂ ਦੋ ਕਦਮ ਅੱਗੇ ਆ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚੇ ਅਤੇ ਮਾਪੇ ਸਰਕਾਰੀ ਸਕੂਲਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਨੇ ਸਿੱਖਿਆ ਕ੍ਰਾਂਤੀ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਨਾਲ ਮਾਪਿਆਂ ਨੂੰ ਵੀ ਇਕਜੁਟ ਹੋਣ ਦਾ ਸੱਦਾ ਦਿੱਤਾ।

ਸਮਾਗਮਾਂ ਦੌਰਾਨ ਦੋਵੇਂ ਸਕੂਲਾਂ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਆਏ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਤੇ ਅਧਿਆਪਕ ਵੀ ਮੌਜੂਦ ਸਨ।

 

Advertisement
Advertisement
Advertisement
Advertisement
Scroll to Top